Connect with us

Punjab

ਆਈ.ਟੀ.ਆਈ ਵਿਖੇ ਲਗਾਏ ਅਪ੍ਰੈਟਸ਼ਿਪ ਕੈਂਪ ’ਚ 274 ਨੌਜਵਾਨਾਂ ਨੇ ਲਿਆ ਹਿੱਸਾ

Published

on

ਨਾਭਾ/ਪਟਿਆਲਾ: ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ(ਲੜਕੇ) ਨਾਭਾ ਵਿਖੇ ਡਾਇਰੈਕਟਰ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਵਿਭਾਗ, ਪੰਜਾਬ ਚੰਡੀਗੜ੍ਹ ਤੋਂ ਜਾਰੀ ਹਦਾਇਤਾਂ ਅਨੁਸਾਰ ਪ੍ਰਿੰਸੀਪਲ ਬਲਜਿੰਦਰ ਸਿੰਘ ਦੀ ਦੇਖ-ਰੇਖ ਵਿੱਚ ਅਪ੍ਰੈਟਸ਼ਿਪ ਜਾਗਰੂਕਤਾ ਅਤੇ ਉਦਮਿਅਤਾ ਕੈਂਪ ਲਗਾਇਆ ਗਿਆ, ਜਿਸ ਵਿਚ 274 ਦੇ ਲਗਭਗ ਨੌਜਵਾਨਾਂ ਨੂੰ ਅਪ੍ਰੈਟਸ਼ਿਪ ਅਤੇ ਉਦਮਿਅਤਾ ਬਾਰੇ ਜਾਣਕਾਰੀ ਦਿੱਤੀ ਗਈ।

ਕੈਂਪ ਵਿੱਚ ਵਿਸ਼ੇਸ਼ ਤੌਰ ’ਤੇ ਪੁੱਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਪਟਿਆਲਾ ਦੇ ਕੈਰੀਆਰ ਕਾਊਂਸਲਰ ਰੂਪਸੀ ਪਾਹੂਜਾ ਨੇ ਹਾਜ਼ਰ ਪ੍ਰਾਰਥੀਆਂ ਨੂੰ ਰੋਜ਼ਗਾਰ ਵਿਭਾਗ ਦੀਆਂ ਗਤੀਵਿਧੀਆਂ ਸਬੰਧੀ ਜਾਣਕਾਰੀ ਦਿੰਦਿਆ ਦੱਸਿਆ ਕਿ ਬਿਊਰੋ ਵੱਲੋਂ ਨੌਜਵਾਨਾਂ ਨੂੰ ਮੁਕਾਬਲੇ ਦੀਆ ਪ੍ਰੀਖਿਆਵਾਂ ਦੀ ਮੁਫ਼ਤ ਕੋਚਿੰਗ ਦੇਣ ਸਮੇਤ ਸਵੈ ਰੋਜ਼ਗਾਰ ਦੇ ਮੌਕੇ ਪ੍ਰਤੀ ਵੀ ਜਾਣਕਾਰੀ ਮੁਹੱਈਆ ਕਰਵਾਈ ਜਾਂਦੀ ਹੈ।

ਉਨ੍ਹਾਂ ਨੌਜਵਾਨਾਂ ਨੂੰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਕੋਲ ਆਪਣੀ ਰਜਿਸਟਰੇਸ਼ਨ ਕਰਵਾਉਣ ਦੀ ਅਪੀਲ ਕਰਦਿਆ ਕਿਹਾ ਕਿ ਰੋਜ਼ਗਾਰ ਦੇ ਬਿਹਤਰ ਮੌਕਿਆਂ ਲਈ ਬਿਊਰੋ ਕੋਲ ਰਜਿਸਟਰੇਸ਼ਨ ਜ਼ਰੂਰ ਕਰਵਾਈ ਜਾਵੇ ਤਾਂ ਕਿ ਸਮੇਂ ਸਮੇਂ ’ਤੇ ਵੱਖ ਵੱਖ ਸਥਾਨਾਂ ’ਤੇ ਨਿਕਲੀਆਂ ਅਸਾਮੀਆਂ ਸਬੰਧੀ ਨੌਜਵਾਨਾਂ ਨੂੰ ਜਾਣਕਾਰੀ ਮੁਹੱਈਆ ਕਰਵਾਈ ਜਾ ਸਕੇ।