Connect with us

Punjab

28 ਜੂਨ ਤੋਂ 3 ਜੁਲਾਈ ਤੱਕ ਭਾਰੀ ਬਾਰਿਸ਼

Published

on

ਪੰਜਾਬ ਵਿੱਚ ਮਾਨਸੂਨ ਨੇ ਦਸਤਕ ਦੇ ਦਿੱਤੀ ਹੈ ਅਤੇ ਲੋਕਾਂ ਨੂੰ ਭਿਆਨਕ ਗਰਮੀ ਤੋਂ ਕਾਫ਼ੀ ਰਾਹਤ ਮਿਲੀ ਹੈ। ਇਸ ਦੇ ਮੱਦੇਨਜ਼ਰ, ਮੌਸਮ ਵਿਭਾਗ ਨੇ ਪੰਜਾਬ ਦੇ ਲੋਕਾਂ ਲਈ ਇੱਕ ਵੱਡੀ ਚੇਤਾਵਨੀ ਜਾਰੀ ਕੀਤੀ ਹੈ। ਵਿਭਾਗ ਨੇ 28 ਜੂਨ ਤੋਂ 3 ਜੁਲਾਈ ਤੱਕ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਦਾ ਪੀਲਾ ਅਲਰਟ ਜਾਰੀ ਕੀਤਾ ਹੈ ਅਤੇ ਲੋਕਾਂ ਨੂੰ ਖਰਾਬ ਮੌਸਮ ਦੌਰਾਨ ਸਾਵਧਾਨ ਰਹਿਣ ਦੀ ਅਪੀਲ ਕੀਤੀ ਹੈ।

ਮੌਸਮ ਵਿਭਾਗ ਅਨੁਸਾਰ, 28 ਜੂਨ ਨੂੰ ਰੂਪਨਗਰ, ਐਸ.ਏ.ਐਸ. ਨਗਰ (ਮੋਹਾਲੀ), ਫਤਿਹਗੜ੍ਹ ਸਾਹਿਬ, ਪਟਿਆਲਾ, ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਐਸ.ਬੀ.ਐਸ. ਨਗਰ (ਨਵਾਂਸ਼ਹਿਰ), ਲੁਧਿਆਣਾ, ਸੰਗਰੂਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਮੋਗਾ, ਫਰੀਦਕੋਟ, ਬਰਨਾਲਾ, ਮਾਨਸਾ, ਬਠਿੰਡਾ ਵਿੱਚ ਭਾਰੀ ਬਾਰਿਸ਼ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ ਅਤੇ ਇਸ ਦੇ ਨਾਲ ਹੀ ਕੁਝ ਜ਼ਿਲ੍ਹਿਆਂ ਵਿੱਚ ਬਿਜਲੀ ਡਿੱਗਣ ਦੇ ਨਾਲ ਗਰਜ-ਤੂਫਾਨ ਦੀ ਸੰਭਾਵਨਾ ਹੈ। 29 ਜੂਨ ਨੂੰ ਸੰਗਰੂਰ, ਪਟਿਆਲਾ, ਪਠਾਨਕੋਟ, ਹੁਸ਼ਿਆਰਪੁਰ, ਐਸ.ਬੀ.ਐਸ. ਨਗਰ, ਲੁਧਿਆਣਾ, ਬਰਨਾਲਾ, ਮਾਨਸਾ, ਰੂਪਨਗਰ, ਐਸ.ਏ.ਐਸ. ਨਗਰ, ਫਤਿਹਗੜ੍ਹ ਸਾਹਿਬ ਵਿੱਚ ਭਾਰੀ ਮੀਂਹ ਅਤੇ ਬਿਜਲੀ/ਗਰਜ-ਤੂਫ਼ਾਨ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ।

ਇਸੇ ਤਰ੍ਹਾਂ, 30 ਜੂਨ ਅਤੇ 1, 2, 3 ਜੁਲਾਈ ਨੂੰ ਸੂਬੇ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਲੋਕਾਂ ਨੂੰ ਮੌਸਮ ਵਿਭਾਗ ਵੱਲੋਂ ਸਮੇਂ-ਸਮੇਂ ‘ਤੇ ਜਾਰੀ ਚੇਤਾਵਨੀਆਂ ਵੱਲ ਧਿਆਨ ਦੇਣ ਅਤੇ ਜ਼ਰੂਰੀ ਸਾਵਧਾਨੀਆਂ ਵਰਤਣ ਦੀ ਅਪੀਲ ਕੀਤੀ ਗਈ ਹੈ।