Punjab
ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਦੇ 3 ਸਾਥੀ ਕਾਬੂ, DGP ਨੇ ਦਿੱਤੀ ਜਾਣਕਾਰੀ

ਪੰਜਾਬ ਪੁਲਿਸ ਨੂੰ ਇਕ ਵੱਡੀ ਸਫ਼ਲਤਾ ਮਿਲੀ ਹੈ | ਐਂਟੀ ਗੈਂਗਸਟਰ ਟਾਸਕ ਫੋਰਸ ਪੰਜਾਬ ਨੇ ਰਾਜਸਥਾਨ ਪੁਲਿਸ ਅਤੇ ਬਠਿੰਡਾ ਜ਼ਿਲ੍ਹਾ ਪੁਲਿਸ ਦੇ ਨਾਲ ਇਕ ਸਾਂਝੇ ਆਪ੍ਰੇਸ਼ਨ ਵਿਚ ਲਾਰੈਂਸ ਬਿਸ਼ਨੋਈ ਅਤੇ ਅ ਬਰਾੜ ਗੈਂਗ ਦੇ 3 ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਤਿੰਨਾਂ ਮੁਲਜਮਾਂ ਕੋਲੋਂ 2 ਪਿਸਤੌਲ ਅਤੇ 6 ਜਿੰਦਾ ਕਾਰਤੂਸ ਬਰਾਮਦ ਹੋਏ ਹਨ| ਇਨ੍ਹਾਂ ‘ਤੇ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਪੁੱਛਗਿੱਛ ਦੌਰਾਨ ਕਈ ਖੁਲਾਸੇ ਹੋਣ ਦੀ ਉਮੀਦ ਹੈ।
DGP ਗੌਰਵ ਯਾਦਵ ਨੇ ਦਿੱਤੀ ਜਾਣਕਾਰੀ
ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ ਕਿ ਸੰਗਠਿਤ ਅਪਰਾਧ ਦੇ ਖਿਲਾਫ ਇੱਕ ਵੱਡੀ ਸਫਲਤਾ ਵਿੱਚ,ਐਂਟੀ ਗੈਂਗਸਟਰ ਟਾਸਕ ਫੋਰਸ (#AGTF) ਪੰਜਾਬ ਨੇ ਰਾਜਸਥਾਨ ਪੁਲਿਸ ਅਤੇ ਬਠਿੰਡਾ ਜਿਲ੍ਹਾ ਪੁਲਿਸ ਦੇ ਨਾਲ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਲਾਰੈਂਸ ਬਿਸ਼ਨੋਈ ਅਤੇ #ਯੂਐਸਏ ਅਧਾਰਤ ਗੋਲਡੀ ਬਰਾੜ ਗੈਂਗ ਦੇ 3 ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ! ਮੁਲਜ਼ਮਾਂ ਦਾ ਅਪਰਾਧਿਕ ਇਤਿਹਾਸ ਹੈ ਅਤੇ ਵਿਦੇਸ਼ੀ ਹੈਂਡਲਰਾਂ ਦੁਆਰਾ ਵਿਰੋਧੀ ਗਰੋਹ ਦੇ ਮੈਂਬਰਾਂ ਨੂੰ ਨਿਸ਼ਾਨਾ ਬਣਾਉਣ ਦਾ ਕੰਮ ਸੌਂਪਿਆ ਗਿਆ ਸੀ।
2 ਪਿਸਤੌਲ ਅਤੇ 6 ਜਿੰਦਾ ਕਾਰਤੂਸ ਬਰਾਮਦ ਹੋਏ ਹਨ।ਆਰਮਜ਼ ਐਕਟ ਤਹਿਤ ਐਫ.ਆਈ.ਆਰ ਦਰਜ ਕੀਤੀ ਗਈ ਹੈ ਪੁੱਛਗਿੱਛ ਦੌਰਾਨ ਹੋਰ ਖੁਲਾਸੇ ਹੋਣ ਦੀ ਉਮੀਦ ਹੈ।