Punjab
ਇਹ 3 ਦਿਨ ਸਰਕਾਰੀ ਬੱਸਾਂ ਨਹੀਂ ਚੱਲਣਗੀਆਂ
BUSES STRIKE : ਜੇਕਰ ਤੁਸੀ ਸਰਕਾਰੀ ਬੱਸਾਂ ਦਾ ਸਫ਼ਰ ਕਰ ਰਹੇ ਹੋ ਤਾਂ ਇਹ ਖ਼ਬਰ ਤੁਹਾਡੇ ਲਈ ਹੈ ਤੁਹਾਨੂੰ ਦੱਸ ਦੇਈਏ ਕਿ 6, 7 ਅਤੇ 8 ਜਨਵਰੀ ਨੂੰ ਸਰਕਾਰੀ ਬੱਸਾਂ ‘ਚ ਸਫਰ ਕਰਨ ਦੀ ਯੋਜਨਾ ਬਣਾ ਰਹੇ ਹੋ ਤਾਂ ਤੁਹਾਡੇ ਲਈ ਅਹਿਮ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਪੰਜਾਬ ‘ਚ 3 ਦਿਨਾਂ ਤੱਕ ਸਰਕਾਰੀ ਬੱਸਾਂ ਦਾ ਜਾਮ ਰਹਿਣ ਵਾਲਾ ਹੈ। ਇਸ ਕਾਰਨ ਪੰਜਾਬ ਵਿੱਚ 6 ਤੋਂ 8 ਜਨਵਰੀ ਤੱਕ ਪੀ.ਆਰ.ਟੀ.ਸੀ. ਅਤੇ ਪਨਬੱਸ ਬੱਸਾਂ ਨਹੀਂ ਚੱਲਣਗੀਆਂ। ਮੰਗਾਂ ਸਬੰਧੀ ਪੀ.ਆਰ.ਟੀ.ਸੀ. ਅਤੇ ਪਨਬੱਸ ਮੁਲਾਜ਼ਮ ਯੂਨੀਅਨ ਨੇ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਧਰਨਾ ਦੇਣ ਦਾ ਐਲਾਨ ਕੀਤਾ ਹੈ। ਇਸ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਵੇਗਾ।
ਪੀ.ਆਰ.ਟੀ.ਸੀ ਅਤੇ ਪਨਬੱਸ ਮੁਲਾਜ਼ਮ ਯੂਨੀਅਨ ਦਾ ਕਹਿਣਾ ਹੈ ਕਿ ਮੰਤਰੀਆਂ ਵੱਲੋਂ ਉਨ੍ਹਾਂ ਦੀਆਂ ਮੰਗਾਂ ਸਬੰਧੀ ਕੋਈ ਕਦਮ ਨਹੀਂ ਚੁੱਕਿਆ ਜਾ ਰਿਹਾ। ਅਧਿਕਾਰੀਆਂ ਨੇ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕਰਨ ਦਾ ਕਈ ਵਾਰ ਵਾਅਦਾ ਕੀਤਾ ਪਰ ਸਭ ਕੁਝ ਟਾਲ ਦਿੱਤਾ ਗਿਆ। ਕਹਿਣਾ ਹੈ ਕਿ ਜੇਕਰ ਤੁਰੰਤ ਕੋਈ ਹੱਲ ਨਾ ਕੱਢਿਆ ਗਿਆ ਤਾਂ ਉਹ ਵੱਡੇ ਪੱਧਰ ’ਤੇ ਸੰਘਰਸ਼ ਕਰਨ ਲਈ ਮਜਬੂਰ ਹੋਣਗੇ। ਇਸ ਕਾਰਨ 3 ਦਿਨਾਂ ਲਈ ਬੱਸਾਂ ਬੰਦ ਰਹਿਣਗੀਆਂ।