Connect with us

Punjab

ਕਰੋੜਾਂ ਦੀ ਹੈਰੋਇਨ ਸਮੇਤ 3 ਨਸ਼ਾ ਤਸਕਰ ਕਾਬੂ

Published

on

AMRITSAR : ਪੰਜਾਬ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ ਮਿਲੀ ਹੈ| ਪੰਜਾਬ ਪੁਲਿਸ ਨੇ ਕਰੋੜਾਂ ਦੀ ਹੈਰੋਇਨ ਸਮੇਤ 3 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ |

ਅੰਮ੍ਰਿਤਸਰ ਪੁਲਿਸ ਨੇ ਵੱਡੀ ਸਫਲਤਾ ਹਾਸਲ ਕਰਦੇ ਹੋਏ ਕਰੋੜਾਂ ਦੀ ਹੈਰੋਇਨ ਬਰਾਮਦ ਕੀਤੀ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਅੰਮ੍ਰਿਤਸਰ ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ ਵਿੱਚ 56 ਕਰੋੜ ਰੁਪਏ ਦੀ ਹੈਰੋਇਨ ਅਤੇ ਡਰੱਗ ਮਨੀ ਸਮੇਤ 3 ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਦੋਵਾਂ ਮਾਮਲਿਆਂ ਵਿੱਚ ਐਨਡੀਪੀਐਸ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

DGP ਗੌਰਵ ਯਾਦਵ ਨੇ ਟਵੀਟ ਕਰਕੇ ਦਿੱਤੀ ਜਾਣਕਾਰੀ

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਇਸ ਬਾਰੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ। “ਖੁਫੀਆ ਸੂਚਨਾਵਾਂ ‘ਤੇ ਤੁਰੰਤ ਕਾਰਵਾਈ ਕਰਦੇ ਹੋਏ, ਸੀਪੀ ਅੰਮ੍ਰਿਤਸਰ ਪੁਲਿਸ ਨੇ 9.2 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ਅਤੇ 2 ਵੱਖ-ਵੱਖ ਮਾਮਲਿਆਂ ਵਿੱਚ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ,” ਉਨ੍ਹਾਂ ਕਿਹਾ….

ਪਹਿਲਾ ਮਾਮਲਾ, ਥਾਣਾ ਛੇਹਰਟਾ ਨੇ ਸ਼ਿਵਾ ਇਨਕਲੇਵ, ਰਾਜਾਸਾਂਸੀ, ਅੰਮ੍ਰਿਤਸਰ ਦਿਹਾਤੀ ਦੇ ਇਲਾਕੇ ਤੋਂ ਦੋ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ।

ਦੂਜੇ ਮਾਮਲੇ ‘ਚ ਥਾਣਾ ਰਣਜੀਤ ਐਵੀਨਿਊ ਨੇ ਇਕ ਨਸ਼ਾ ਤਸਕਰ ਨੂੰ ਗਿ੍ਫ਼ਤਾਰ ਕਰਕੇ 1 ਕਿਲੋ ਹੈਰੋਇਨ ਬਰਾਮਦ ਕੀਤੀ ਹੈ |

ਦੋਵਾਂ ਮਾਮਲਿਆਂ ਵਿੱਚ ਐਨਡੀਪੀਐਸ ਐਕਟ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ ਅਤੇ ਅੱਗੇ ਅਤੇ ਪਿੱਛੇ ਸਬੰਧ ਸਥਾਪਤ ਕਰਨ ਲਈ ਜਾਂਚ ਕੀਤੀ ਜਾ ਰਹੀ ਹੈ।’’ ਤਿੰਨਾਂ ਤਸਕਰਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਪਿਛੜੇ ਅਤੇ ਅੱਗੇ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਜਾਂਚ ਚੱਲ ਰਹੀ ਹੈ।