Connect with us

Punjab

SBI ਸਰਵਿਸ ਸੈਂਟਰ ‘ਚ ਪਿਸਤੌਲ ਦੀ ਨੋਕ ‘ਤੇ 3 ਨਕਾਬਪੋਸ਼ ਲੁਟੇਰਿਆਂ ਨੇ ਲੁੱਟੀ ਡੇਢ ਲੱਖ ਰੁਪਏ ਦੀ ਨਕਦੀ

Published

on

23ਅਗਸਤ 2023:  ਗੁਰਦਸਪੂਰ ਦੇ ਪਿੰਡ ਭੱਟੀਆਂ ਵਿਖੇ ਦੇਰ ਸ਼ਾਮ ਐਸਬੀਆਈ.ਦੇ ਸਰਵਿਸ ਸੈਂਟਰ ‘ਚ ਪਿਸਤੌਲ ਦੀ ਨੋਕ ‘ਤੇ 3 ਨਕਾਬਪੋਸ਼ ਲੁਟੇਰਿਆਂ ਵੱਲੋਂ ਡੇਢ ਲੱਖ ਰੁਪਏ ਦੀ ਨਕਦੀ ਲੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸ ਦੇਈਏ ਕਿ ਲੁੱਟ ਦੀ ਇਹ ਘਟਨਾ ਓਥੇ ਲੱਗੇ ਸੀਸੀਟੀਵੀ ਵਿੱਚ ਕੈਦ ਹੋ ਗਈ। ਮੌਕੇ ‘ਤੇ ਪਹੁੰਚੇ ਪੁਲਿਸ ਮੁਲਾਜ਼ਮਾਂ ਨੇ ਸੀਸੀਟੀਵੀ ਫੁਟੇਜ ਕਬਜ਼ੇ ਵਿੱਚ ਲੈ ਲਈ। ਫੁਟੇਜ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਜਾਣਕਾਰੀ ਅਨੁਸਾਰ ਰਾਜੇਸ਼ ਅਗਨੀਹੋਤਰੀ ਪੁੱਤਰ ਮਨੋਹਰ ਲਾਲ ਵਾਸੀ ਗਹੋਤ ਭੱਟੀਆਂ ਸਟੇਟ ਬੈਂਕ ਨੇੜੇ ਪੈਸੇ ਲੈਣ-ਦੇਣ ਸੇਵਾ ਕੇਂਦਰ ਵਿੱਚ ਕੰਮ ਕਰਦਾ ਹੈ। ਉਹ ਆਪਣੇ ਪੁੱਤਰਾਂ ਸਮੇਤ ਦੁਕਾਨ ‘ਤੇ ਮੌਜੂਦ ਸੀ। ਸ਼ਾਮ ਨੂੰ 3 ਨਕਾਬਪੋਸ਼ ਨੌਜਵਾਨ ਉਸ ਦੀ ਦੁਕਾਨ ਵਿਚ ਦਾਖਲ ਹੋਏ ਅਤੇ ਪਿਸਤੌਲ ਦੇ ਬੱਟ ਨਾਲ ਰਾਜੇਸ਼ ਅਤੇ ਉਸ ਦੇ ਲੜਕੇ ‘ਤੇ ਹਮਲਾ ਕਰ ਦਿੱਤਾ ਅਤੇ ਉਨ੍ਹਾਂ ਤੋਂ ਨਕਦੀ ਦੀ ਮੰਗ ਕੀਤੀ। ਪਲਕ ਝਪਕਦਿਆਂ ਹੀ ਉਹ ਦੁਕਾਨ ਵਿੱਚ ਪਈ ਡੇਢ ਲੱਖ ਦੀ ਨਕਦੀ ਲੈ ਕੇ ਮੌਕੇ ਤੋਂ ਨਹਿਰ ਵੱਲ ਭੱਜ ਗਿਆ।

ਉਨ੍ਹਾਂ ਦੱਸਿਆ ਕਿ ਇਸ ਸਬੰਧੀ ਉਨ੍ਹਾਂ ਪੁਲੀਸ ਨੂੰ ਸੂਚਿਤ ਕਰ ਦਿੱਤਾ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲੀਸ ਪਾਰਟੀ ਸਮੇਤ ਮੌਕੇ ’ਤੇ ਪੁੱਜੇ ਡੀ.ਐਸ.ਪੀ. ਰਾਜਬੀਰ ਸਿੰਘ ਨੇ ਲੁਟੇਰਿਆਂ ਦੀ ਬਾਰੀਕੀ ਨਾਲ ਸ਼ਨਾਖਤ ਕੀਤੀ ਹੈ ਅਤੇ ਦੁਕਾਨਦਾਰ ਅਤੇ ਆਲੇ-ਦੁਆਲੇ ਦੇ ਲੋਕਾਂ ਤੋਂ ਇਸ ਵਾਰਦਾਤ ਸਬੰਧੀ ਲੋੜੀਂਦੇ ਤੱਥ ਵੀ ਹਾਸਲ ਕੀਤੇ ਹਨ। ਮੌਕੇ ‘ਤੇ ਪਹੁੰਚੇ ਡੀ.ਐਸ.ਪੀ. ਰਾਜਬੀਰ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਇਨ੍ਹਾਂ 3 ਨੌਜਵਾਨਾਂ ਦੀ ਗੰਭੀਰਤਾ ਨਾਲ ਭਾਲ ਕੀਤੀ ਜਾ ਰਹੀ ਹੈ। ਇੱਕ ਲੱਖ ਰੁਪਏ ਤੋਂ ਵੱਧ ਦੀ ਲੁੱਟ ਹੋਈ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਲੁਟੇਰਿਆਂ ਨੂੰ ਕਾਬੂ ਕਰ ਲਿਆ ਜਾਵੇਗਾ।