Corona Virus
ਗੁਰਦਸਪੁਰ ਜ਼ਿਲ੍ਹੇ ਵਿੱਚ 3 ਕੋਰੋਨਾ ਮਰੀਜ਼ ਆਏ ਸਾਹਮਣੇ
Breaking ਗੁਰਦਸਪੁਰ,30 ਅਪ੍ਰੈਲ(ਗੁਰਪ੍ਰੀਤ ਸਿੰਘ): ਗੁਰਦਾਸਪੁਰ ਦੇ ਬਲਾਕ ਕਾਹਨੂੰਵਾਨ ਦੇ ਪਿੰਡ ਭੱਠੀਆਂ ਵਿਚ ਤਿੰਨ ਸ਼ੱਕੀ ਮਰੀਜ਼ ਕੋਵਿਡ-19 ਪਾਜ਼ੀਟਿਵ ਪਾਏ ਗਏ ਹਨ। ਤਿੰਨੋਂ ਮਰੀਜ਼ ਸ੍ਰੀ ਹਜ਼ੂਰ ਸਾਹਿਬ ਤੋਂ ਵਾਪਸ ਆਏ ਸਨ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤਿੰਨਾਂ ਮਰੀਜ਼ਾਂ ਨੂੰ ਸੀਵਾਲ ਹਸਪਤਾਲ ਗੁਰਦਾਸਪੁਰ ਵਿਖੇ ਭਰਤੀ ਕੀਤਾ ਗਿਆ ਹੈ।ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਵੱਲੋਂ ਇਸ ਦੀ ਪੁਸ਼ਟੀ ਕੀਤੀ ਗਈ ਹੈ।
ਜ਼ਿਕਰਯੋਗ ਹੈ ਕਿ ਬਲਾਕ ਕਾਹਨੂੰਵਾਨ ਦੇ ਪਿੰਡ ਭੈਣੀ ਪਾਵਲ ਦਾ ਮਰੀਜ਼ ਪਹਿਲਾਂ ਵੀ ਕੋਰੋਨਾ ਪਾਜ਼ੀਟਿਵ ਪਾਇਆ ਗਿਆ ਸੀ, ਜਿਸ ਦੀ ਮੌਤ ਹੋ ਗਈ ਸੀ। ਜ਼ਿਕਰਯੋਗ ਹੈ ਕਿ ਗੁਰਦਾਸਪੁਰ ਗ੍ਰੀਨ ਜ਼ੋਨ ਵਾਲਾ ਇਲਾਕਾ ਨਹੀਂ ਰਿਹਾ। ਉਪਰੋਕਤ ਤਿੰਨ ਪਾਜ਼ੀਟਿਵ ਮਰੀਜ਼ਾਂ ਦੇ ਨਾਲ, ਗੁਰਦਾਸਪੁਰ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਚਾਰ ਹੋ ਗਈ ਹੈ, ਜਿਨ੍ਹਾਂ ਵਿੱਚੋਂ ਇੱਕ ਦੀ ਮੌਤ ਹੋ ਗਈ ਹੈ।