Punjab
3 ਦਿਨ ਬੰਦ ਰਹਿਣਗੇ ਸ਼.ਰਾ.ਬ ਦੇ ਠੇਕੇ
ਬਠਿੰਡਾ ਵਿੱਚ ਸ਼ਰਾਬ ਦੀਆਂ ਦੁਕਾਨਾਂ ਬੰਦ ਹੋਣ ਦੀ ਸੂਚਨਾ ਹੈ। ਦੱਸਿਆ ਜਾ ਰਿਹਾ ਹੈ ਕਿ ਜ਼ਿਲ੍ਹਾ ਮੈਜਿਸਟਰੇਟ ਰਾਜੇਸ਼ ਧੀਮਾਨ ਨੇ 27 ਸਤੰਬਰ ਤੋਂ 29 ਸਤੰਬਰ, 2025 ਤੱਕ ਪਿੰਡ ਮਾਈਸਰਖਾਨਾ ਦੀ ਸੀਮਾ ਦੇ ਅੰਦਰ ਭਾਰਤੀ ਅਤੇ ਵਿਦੇਸ਼ੀ ਸ਼ਰਾਬ ਦੀਆਂ ਦੁਕਾਨਾਂ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ਹੁਕਮਾਂ ਤਹਿਤ, ਇਨ੍ਹਾਂ ਤਿੰਨ ਦਿਨਾਂ ਲਈ ਕਿਸੇ ਨੂੰ ਵੀ ਸ਼ਰਾਬ ਸਟੋਰ ਕਰਨ ਜਾਂ ਵੇਚਣ ਦੀ ਇਜਾਜ਼ਤ ਨਹੀਂ ਹੋਵੇਗੀ।
ਉਨ੍ਹਾਂ ਕਿਹਾ ਕਿ ਮੌੜ ਤਹਿਸੀਲ ਦੇ ਪਿੰਡ ਮਾਈਸਰਖਾਨਾ ਵਿੱਚ 27 ਸਤੰਬਰ ਤੋਂ 29 ਸਤੰਬਰ ਤੱਕ ਤਿੰਨ ਦਿਨਾਂ ਲਈ ਧਾਰਮਿਕ ਮੇਲਾ ਲਗਾਇਆ ਜਾਵੇਗਾ। ਮੇਲੇ ਵਿੱਚ ਲੋਕ ਸ਼ਰਾਬ ਅਤੇ ਨਸ਼ੀਲੇ ਪਦਾਰਥਾਂ ਦਾ ਸੇਵਨ ਕਰ ਸਕਦੇ ਹਨ, ਜਿਸ ਨਾਲ ਮੇਲੇ ਦਾ ਮਾਹੌਲ ਖਰਾਬ ਹੋ ਸਕਦਾ ਹੈ। ਸ਼ਰਧਾਲੂਆਂ ਅਤੇ ਆਮ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਵੀ ਠੇਸ ਪਹੁੰਚ ਸਕਦੀ ਹੈ, ਜਿਸ ਨਾਲ ਸ਼ਾਂਤੀ ਅਤੇ ਸਦਭਾਵਨਾ ਭੰਗ ਹੋ ਸਕਦੀ ਹੈ। ਇਸ ਲਈ ਸ਼ਰਾਬ ਦੀ ਵਿਕਰੀ ‘ਤੇ ਪਾਬੰਦੀ ਲਗਾਈ ਗਈ ਹੈ।
