Punjab
328 ਸਰੂਪ ਮਾਮਲਾ: ਗ੍ਰਿਫ਼ਤਾਰ ਕੀਤੇ ਕਮਲਜੀਤ ਸਿੰਘ ਦਾ ਮਿਲਿਆ 5 ਦਿਨ ਦਾ ਰਿਮਾਂਡ
328 ਪਾਵਨ ਸਰੂਪਾਂ ਦੇ ਮਾਮਲੇ ਦੇ ਵਿੱਚ ਕੱਲ੍ਹ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਕਮਲਜੀਤ ਸਿੰਘ ਨੂੰ ਅੱਜ ਦੁਪਹਿਰ 2 ਵਜੇ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਸ ਮੌਕੇ ਪੁਲਿਸ ਨੂੰ ਕਮਲਜੀਤ ਸਿੰਘ ਦਾ 5 ਦਿਨ ਦਾ ਰਿਮਾਂਡ ਦਿੱਤਾ ਗਿਆ। ਹੁਣ ਪੁਲਿਸ ਕਮਲਜੀਤ ਸਿੰਘ ਦੇ ਕੋਲੋਂ ਪੁੱਛਗਿਛ ਕਰੇਗੀ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਵੱਡੀਆਂ ਗ੍ਰਿਫਤਾਰੀਆਂ ਹੋ ਸਕਦੀਆਂ ਹਨ।
ਦੱਸਣਯੋਗ ਹੈ ਕਿ ਅੰਮ੍ਰਿਤਸਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪਬਲਿਕੇਸ਼ਨ ਵਿਭਾਗ ਵਿੱਚੋਂ 328 ਪਾਵਨ ਸਰੂਪਾਂ ਦੇ ਗਾਇਬ ਹੋਣ ਦੇ ਮਾਮਲੇ ਸੀਏ ਸਤਿੰਦਰ ਸਿੰਘ ਕੋਹਲੀ ਤੋਂ ਬਾਅਦ ਹੁਣ ਸਾਬਕਾ ਸਹਾਇਕ ਸੁਪਰਵਾਈਜ਼ਰ ਕਵਲਜੀਤ ਸਿੰਘ ਨੂੰ ਵੀ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ । ਸ਼ਨੀਵਾਰ ਸਵੇਰ ਤੋਂ ਹੀ ਪੁਲਿਸ ਗ੍ਰਿਫਤਾਰੀਆਂ ਲਈ ਵੱਖ-ਵੱਖ ਥਾਵਾਂ ਤੇ ਛਾਪੇਮਾਰੀ ਕਰ ਰਹੀ ਸੀ। ਭਾਵੇਂ ਪੁਲਿਸ ਨੇ ਕਿਸੇ ਵੀ ਅਧਿਕਾਰਤ ਤੌਰ ਤੇ ਕਿਸੇ ਦੀ ਗ੍ਰਿਫਤਾਰੀ ਦੀ ਪੁਸ਼ਟੀ ਨਹੀਂ ਕੀਤੀ ਪਰ ਸੂਤਰਾਂ ਦੇ ਮੁਤਾਬਕ ਕਵਲਜੀਤ ਸਿੰਘ ਨੂੰ ਪੁਲਿਸ ਨੇ ਉਸ ਤੇ ਘਰ ਤਰਨ ਤਰਨ ਰੋਡ ਤੋਂ ਗ੍ਰਿਫਤਾਰ ਕੀਤਾ ਹੈ।ਕਵਲਜੀਤ ਕੋਲੋਂ ਮੋਬਾਈਲ ਫੋਨ ਅਤੇ ਕੁਝ ਹੋਰ ਦਸਤਾਵੇਜ਼ ਵੀ ਪੁਲਿਸ ਨੂੰ ਹਾਸਲ ਹੋਏ ਹਨ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪੁਲਿਸ ਵੱਲੋਂ ਸੁਖਬੀਰ ਸਿੰਘ ਬਾਦਲ ਦੇ ਬੇਹਦ ਕਰੀਬੀ ਸਤਿੰਦਰ ਸਿੰਘ ਕੋਹਲੀ ਨੂੰ ਗ੍ਰਿਫਤਾਰ ਕੀਤਾ ਗਿਆ ਸੀ, ਜਿਸ ਦਾ ਮਾਣਯੋਗ ਅਦਾਲਤ ਦੇ ਵੱਲੋਂ ਪੁਲਿਸ ਨੂੰ ਛੇ ਦਿਨ ਦਾ ਰਿਮਾਂਡ ਦਿੱਤਾ ਗਿਆ ਸੀ।
