National
: ਡੋਡਾ ਬੱਸ ਹਾਦਸੇ ‘ਚ 36 ਯਾਤਰੀਆਂ ਦੀ ਮੌਤ, PM ਮੋਦੀ ਨੇ ਜਤਾਇਆ ਦੁੱਖ
ਜੰਮੂ ਕਸ਼ਮੀਰ 15 ਨਵੰਬਰ 2023: ਕਸ਼ਮੀਰ ਦੇ ਡੋਡਾ ‘ਚ ਸੜਕ ਹਾਦਸੇ ‘ਚ 36 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ ਕਈ ਗੰਭੀਰ ਜ਼ਖਮੀ ਹਨ। ਜ਼ਖਮੀਆਂ ਨੂੰ ਇਲਾਜ ਲਈ ਨੇੜੇ ਦੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਹਾਦਸੇ ‘ਤੇ ਦੁੱਖ ਪ੍ਰਗਟ ਕੀਤਾ ਹੈ ਅਤੇ ਹਰੇਕ ਮ੍ਰਿਤਕ ਦੇ ਵਾਰਸਾਂ ਨੂੰ 2-2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50,000 ਰੁਪਏ ਦੀ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ ਕੀਤਾ ਹੈ।
‘ਪੀੜਤ ਪਰਿਵਾਰਾਂ ਨਾਲ ਮੇਰੀ ਹਮਦਰਦੀ’
ਪ੍ਰਧਾਨ ਮੰਤਰੀ ਦਫ਼ਤਰ (ਪੀਐਮਓ) ਤੋਂ ਐਕਸ ‘ਤੇ ਇੱਕ ਪੋਸਟ ਵਿੱਚ ਕਿਹਾ ਗਿਆ ਹੈ, “ਜੰਮੂ ਅਤੇ ਕਸ਼ਮੀਰ ਦੇ ਡੋਡਾ ਵਿੱਚ ਹੋਏ ਹਾਦਸੇ ਕਾਰਨ ਹੋਏ ਜਾਨੀ ਨੁਕਸਾਨ ਤੋਂ ਦੁਖੀ ਹਾਂ। ਮੇਰੀ ਸੰਵੇਦਨਾ ਉਨ੍ਹਾਂ ਪਰਿਵਾਰਾਂ ਨਾਲ ਹੈ ਜਿਨ੍ਹਾਂ ਨੇ ਆਪਣੇ ਪਿਆਰਿਆਂ ਨੂੰ ਗੁਆ ਦਿੱਤਾ ਹੈ। ਮੈਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ।” ਪੀਐਮਓ ਨੇ ਕਿਹਾ ਕਿ ਹਰੇਕ ਮ੍ਰਿਤਕ ਦੇ ਪਰਿਵਾਰ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐਮਐਨਆਰਐਫ) ਤੋਂ 2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਪ੍ਰਦਾਨ ਕੀਤੀ ਜਾਵੇਗੀ ਅਤੇ ਜ਼ਖਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ।