Corona Virus
ਗੁਰਦਾਸਪੁਰ ‘ਚ 4 ਨਵੇਂ ਕੋਰੋਨਾ ਕੇਸ ਆਏ ਸਾਹਮਣੇ

ਪੰਜਾਬ ਵਿੱਚ ਕੋਰੋਨਾ ਪੀੜਤਾਂ ਦੀ ਗਿਣਤੀ ਵਿੱਚ ਆਏ ਦਿਨ ਵਾਧਾ ਹੋ ਰਿਹਾ ਹੈ। ਗੁਰਦਾਸਪੁਰ ‘ਚ ਅੱਜ 4 ਹੋਰ ਕੋਰੋਨਾ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ। ਇਸ ਨਾਲ ਗੁਰਦਸਪੁਰ ਜ਼ਿਲ੍ਹੇ ਵਿੱਚ ਕੋਰੋਨਾ ਪਾਜ਼ੀਟਿਵ ਮਰੀਜਾਂ ਦੀ ਗਿਣਤੀ 93 ਹੋ ਗਈ ਹੈ। ਇਸ ਦੀ ਪੁਸ਼ਟੀ ਸਿਵਲ ਸਰਜਨ ਗੁਰਦਾਸਪੁਰ ਡਾ ਕ੍ਰਿਸ਼ਨ ਚੰਦ ਨੇ ਕੀਤੀ ਹੈ। ਉਹਨਾਂ ਦੱਸਿਆ ਕਿ 325 ਲੋਕਾਂ ਦੀ ਰਿਪੋਰਟ ਪੈਂਡਿੰਗ ਹੈ ਜਿਹਨਾਂ ਦੇ ਨਤੀਜੇ ਜਲਦ ਆਉਣ ਦੀ ਉਮੀਦ ਹੈ।