Corona Virus
ਚਾਰ ਰਾਜਾਂ ਦੇ ਸਿਹਤ ਮੰਤਰੀਆਂ ਨੇ COVID-19 ਸਬੰਧੀ ਕੀਤੀ ਪ੍ਰੈਸ ਕਾਨਫਰੰਸ
ਪੰਜਾਬ, ਰਾਜਸਥਾਨ, ਛੱਤੀਸਗੜ ਅਤੇ ਪੁਡੂਚੇਰੀ ਦੇ ਸਿਹਤ ਮੰਤਰੀਆਂ ਨੇ ਸ਼ਾਮ ਵੀਡੀਓ ਕਾਨਫ਼ਰੰਸ ਜ਼ਰੀਏ ਕੋਵੀਡ -19 ਦੇ ਪ੍ਰਸਾਰ ਨੂੰ ਰੋਕਣ ਲਈ ਆਪਣੇ ਰਾਜਿਆਂ ਵਿੱਚ ਅਪਣਾਏ ਗਏ ਵਧੀਆ ਅਭਿਆਸਾਂ ਨੂੰ ਸਾਂਝਾ ਕੀਤਾ। ਬਲਬੀਰ ਸਿੰਘ ਸਿੱਧੂ, ਪੰਜਾਬ ਦੇ ਸਿਹਤ ਮੰਤਰੀ ਨੇ ਪੜਤਾਲ ਕੀਤੀ ਕਿ ਪੰਜਾਬ ਨੇ ਲੋੜੀਂਦੀਆਂ ਮਸ਼ੀਨਾਂ ਦੀ ਖਰੀਦ ਨਾਲ ਟੈਸਟਿੰਗ ਸਮਰੱਥਾ ਨੂੰ ਦਸ ਗੁਣਾ ਵਧਾ ਦਿੱਤਾ ਹੈ।
ਪੰਜਾਬ ਨੇ 10 ਲੱਖ ਲੋਕਾਂ ਦੀ ਸਕਰੀਨਿੰਗ ਤੇਜ਼ੀ ਨਾਲ ਸ਼ੁਰੂ ਕਰਨ ਦਾ ਇਰਾਦਾ ਰੱਖਿਆ ਹੈ। ਇਸ ਲਈ ਅੱਗੇ ਵੱਧਦਿਆਂ, 10 ਲੱਖ ਰੈਪਿਡ ਟੈਸਟਿੰਗ ਕਿੱਟਾਂ (ਆਰ.ਟੀ.ਕੇ.) ਦੀ ਪ੍ਰਾਪਤੀ ਨੂੰ ਪੰਜਾਬ ਕੈਬਨਿਟ ਨੇ ਮਨਜ਼ੂਰੀ ਦੇ ਦਿੱਤੀ ਹੈ ਅਤੇ ਆਈ.ਸੀ.ਐੱਮ.ਆਰ. ਤੋਂ ਇਕ ਲੱਖ ਕਿੱਟਾਂ ਦੀ ਮੰਗ ਕਰਨ ਦੇ ਆਦੇਸ਼ ਵੀ ਦਿੱਤੇ ਗਏ ਹਨ।
ਇਸ ਤੋਂ ਇਲਾਵਾ, ਪਟਿਆਲਾ ਅਤੇ ਅੰਮ੍ਰਿਤਸਰ ਵਿਖੇ ਸਰਕਾਰੀ ਮੈਡੀਕਲ ਕਾਲਜਾਂ ਵਿਚ ਵਾਇਰਲ ਰਿਸਰਚ ਡਾਇਗਨੋਸਟਿਕ ਲੈਬਜ਼ (ਵੀ.ਆਰ.ਡੀ.ਐੱਲ) ਦੀ ਜਾਂਚ ਸਮਰੱਥਾ ਵਿਚ ਵਾਧਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੀ.ਐੱਮ.ਸੀ. ਫਰੀਦਕੋਟ, ਡੀ.ਐੱਮ.ਸੀ ਅਤੇ ਸੀ.ਐੱਮ.ਸੀ. ਲੁਧਿਆਣਾ ਵਿਖੇ ਟੈਸਟਿੰਗ ਦੀ ਪ੍ਰਵਾਨਗੀ ਵੀ ਭਾਰਤ ਸਰਕਾਰ ਤੋਂ ਮੰਗੀ ਗਈ ਹੈ।