National
40 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਇੰਨ੍ਹੇ ਡਾਲਰ ਦੀ ਕੀਤੀ ਮੰਗ !
DELHI : ਰਾਸ਼ਟਰੀ ਰਾਜਧਾਨੀ ਦਿੱਲੀ ਦੇ ਲਗਭਗ 40 ਸਕੂਲਾਂ ਨੂੰ ਸੋਮਵਾਰ ਸਵੇਰੇ ਉਨ੍ਹਾਂ ਨੂੰ ਉਡਾਉਣ ਦੀ ਧਮਕੀ ਮਿਲੀ ਹੈ । ਧਮਕੀ ਨੇ ਸਕੂਲਾਂ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ। ਇਹ ਧਮਕੀ ਈ-ਮੇਲ ਜ਼ਰੀਏ ਮਿਲੀ ਹੈ, ਜਿਸ ਤੋਂ ਬਾਅਦ ਸਾਵਧਾਨੀ ਵਰਤਦੇ ਹੋਏ ਬੱਚਿਆਂ ਨੂੰ ਘਰ ਵਾਪਸ ਭੇਜ ਕੇ ਸਕੂਲਾਂ ਨੂੰ ਖਾਲੀ ਕਰਵਾ ਲਿਆ ਗਿਆ ਹੈ।
ਦਿੱਲੀ ਦੇ ਲਗਭਗ 40 ਸਕੂਲਾਂ ਨੂੰ ਧਮਕੀ ਮਿਲੀ ਹੈ , ਜਿਨ੍ਹਾਂ ਵਿੱਚ ਆਰਕੇ ਪੁਰਮ ਦੇ ਦਿੱਲੀ ਪਬਲਿਕ ਸਕੂਲ ਅਤੇ ਪੱਛਮੀ ਵਿਹਾਰ ਵਿੱਚ ਜੀਡੀ ਗੋਇਨਕਾ ਪਬਲਿਕ ਸਕੂਲ ਸ਼ਾਮਲ ਹਨ।
ਧਮਕੀ ਮਿਲਣ ਤੋਂ ਬਾਅਦ ਸਕੂਲ ਪ੍ਰਸ਼ਾਸਨ ਨੇ ਤੁਰੰਤ ਸਾਵਧਾਨੀ ਦੇ ਤੌਰ ‘ਤੇ ਬੱਚਿਆਂ ਦੇ ਪਰਿਵਾਰ ਵਾਲਿਆਂ ਨੂੰ ਸੂਚਿਤ ਕੀਤਾ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਘਰ ਵਾਪਸ ਭੇਜ ਦਿੱਤਾ ਅਤੇ ਮਾਮਲੇ ਦੀ ਸੂਚਨਾ ਫਾਇਰ ਬ੍ਰਿਗੇਡ ਅਤੇ ਪੁਲਿਸ ਨੂੰ ਦਿੱਤੀ ਗਈ। ਧਮਕੀ ਭਰੀ ਈਮੇਲ ਭੇਜਣ ਵਾਲੇ ਨੇ US$30,000 ਦੀ ਮੰਗ ਕੀਤੀ ਹੈ।
ਪੂਰਬੀ ਦਿੱਲੀ ਦੇ ਮਯੂਰ ਵਿਹਾਰ ਵਿੱਚ ਸਥਿਤ ਮਦਰ ਮੈਰੀ ਸਕੂਲ ਨੂੰ ਵੀ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਸੀ। ਸਕੂਲ ਵਾਲਿਆਂ ਨੇ ਰਿਸ਼ਤੇਦਾਰਾਂ ਅਤੇ ਪੁਲਿਸ ਨੂੰ ਫ਼ੋਨ ਰਾਹੀਂ ਸੂਚਿਤ ਕੀਤਾ। ਬੰਬ ਨਿਰੋਧਕ ਦਸਤਾ ਸਕੂਲ ਦੀ ਜਾਂਚ ਕਰ ਰਿਹਾ ਹੈ।
ਇਨ੍ਹਾਂ ਸਕੂਲਾਂ ਨੂੰ ਦਿੱਤੀ ਗਈ ਬੰਬ ਦੀ ਧਮਕੀ …
ਦਿੱਲੀ ਪੁਲਿਸ ਅਨੁਸਾਰ ਆਰਕੇ ਪੁਰਮ ਦੇ ਦਿੱਲੀ ਪਬਲਿਕ ਸਕੂਲ ਅਤੇ ਪੱਛਮੀ ਵਿਹਾਰ ਦੇ ਜੀਡੀ ਗੋਇਨਕਾ ਪਬਲਿਕ ਸਕੂਲ, ਮਦਰ ਮੈਰੀ ਸਕੂਲ, ਬ੍ਰਿਟਿਸ਼ ਸਕੂਲ, ਸਲਵਾਨ ਪਬਲਿਕ ਸਕੂਲ, ਕੈਂਬਰਿਜ ਸਕੂਲ ਸਮੇਤ ਕਈ ਸਕੂਲਾਂ ਨੂੰ ਅੱਜ ਈ-ਮੇਲ ਰਾਹੀਂ ਬੰਬ ਦੀ ਧਮਕੀ ਮਿਲੀ ਹੈ।