Connect with us

Punjab

ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ

Published

on

ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਮੰਤਰੀ ਹਰਜੋਤ ਸਿੰਘ ਬੈਂਸ ਨੇ ਲਾਲ ਕਿਲੇ ਵਿਖੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਮੌਕੇ ਕਰਵਾਏ ਸਮਾਗਮ ‘ਚ ਸਮਾਪਤੀ ਵਾਲੇ ਦਿਨ ਹਾਜ਼ਰੀ ਲੁਆਈ। ਹਰਜੋਤ ਸਿੰਘ ਬੈਂਸ ਨੇ ਪੰਜਾਬ ਸਰਕਾਰ ਦੀ ਤਰਫੋਂ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਸੰਗਤਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਗੁਰੂ ਸਾਹਿਬ ਨੇ ਧਰਮ ਅਤੇ ਮਨੁੱਖੀ ਕਦਰਾਂ-ਕੀਮਤਾਂ, ਆਦਰਸ਼ਾਂ ਅਤੇ ਆਲਮੀ ਇਤਿਹਾਸ ਦੇ ਸਿਧਾਂਤਾਂ ਦੀ ਰਾਖੀ ਲਈ ਆਪਣਾ ਜੀਵਨ ਕੁਰਬਾਨ ਕਰ ਦਿੱਤਾ।

ਕੈਬਨਿਟ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ ਪੰਜਾਬ ਦੀ ਅਮੀਰ ਸੱਭਆਚਾਰਕ ਵਿਰਾਸਤ ਦੇ ਪ੍ਰਤੀਕ ਸ੍ਰੀ ਹਰਿਮੰਦਰ ਸਾਹਿਬ ਦਾ ਪ੍ਰਤੀਰੂਪ (ਰੈਪਲਿਕਾ) ਅਤੇ ਫੁਲਕਾਰੀ ਦੇ ਕੇ ਸਨਮਾਨਿਤ ਵੀ ਕੀਤਾ। ਬੈਂਸ ਨੇ ਯਾਦਗਾਰੀ ਸਿੱਕਾ ਅਤੇ ਡਾਕ ਟਿਕਟ ਜਾਰੀ ਕਰਨ ਲਈ ਪ੍ਰਧਾਨ ਮੰਤਰੀ ਦਾ ਧੰਨਵਾਦ ਵੀ ਕੀਤਾ ਤੇ ਕਿਹਾ ਕਿ ਇਨ੍ਹਾਂ ਜ਼ਰੀਏ ਪੀੜੀ ਦਰ ਪੀੜੀ ਇਸ ਪਵਿੱਤਰ ਦਿਹਾੜੇ ਦੀਆਂ ਯਾਦਾਂ ਨੂੰ ਸੰਭਾਲਿਆ ਜਾਵੇਗਾ।