Corona Virus
Breaking: ਸ਼੍ਰੀ ਮੁਕਤਸਰ ਸਾਹਿਬ ‘ਚ 42 ਕੇਸ ਕੋਰੋਨਾ ਪੌਜ਼ਿਟਿਵ

ਕੋਰੋਨਾ ਬ੍ਰੇਕਿੰਗ, ਸ਼੍ਰੀ ਮੁਕਤਸਰ ਸਾਹਿਬ, 3 ਮਈ : ਪੰਜਾਬ ਵਿੱਚ ਕੋਰੋਨਾ ਦਾ ਕਹਿਰ ਆਏ ਦਿਨ ਵੱਧ ਰਿਹਾ ਹੈ। ਤਾਜ਼ਾ ਮਾਮਲਾ ਸ਼੍ਰੀ ਮੁਕਤਸਰ ਸਾਹਿਬ ਦਾ ਹੈ ਜਿੱਥੇ ਕੋਰੋਨਾ ਦੇ 42 ਨਵੇਂ ਕੇਸ ਸਾਹਮਣੇ ਆਏ ਹਨ।
ਦਸ ਦਈਏ ਕਿ ਸ਼੍ਰੀ ਮੁਕਤਸਰ ਸਾਹਿਬ ਤੋਂ ਕੋਰੋਨਾ ਦੇ ਕੇਸਾਂ ਦੀ ਗਿਣਤੀ ਵੱਧ ਕੇ 48 ਹੋ ਗਈ ਹੈ। ਜਾਣਕਾਰੀ ਦੇ ਅਨੁਸਾਰ 40 ਸ਼ਰਧਾਲੂ ਨਾਂਦੇੜ ਸ਼੍ਰੀ ਹਜ਼ੂਰ ਸਾਹਿਬ ਤੋਂਵਾਪਿਸ ਆਏ ਸਨ। ਜੇਕਰ ਇਸੇ ਤਰ੍ਹਾਂ ਕੋਰੋਨਾ ਦਾ ਕਹਿਰ ਵੱਧਦਾ ਰਿਹਾ ਤਾਂ ਉਹ ਦਿਨ ਦੂਰ ਨਹੀਂ ਜਦੋ ਲੋਕ ਇਕ ਦੂਸਰੇ ਨੂੰ ਮਿਲਣ ਲਗੇ ਵੀ 100 ਵਾਰ ਸੋਚਣਗੇ।