India
44 ਸਾਲਾਂ ਬਾਅਦ ਭਾਰਤੀ ਮਹਿਲਾ ਹਾਕੀ ਟੀਮ ਨੇ ਜਿੱਤਿਆ ਸੋਨ ਤਗਮਾ!
ਭਾਰਤੀ ਮਹਿਲਾ ਹਾਕੀ ਟੀਮ ਨੇ ਇਤਿਹਾਸ ਰਚ ਦਿੱਤਾ ਹੈ। 44 ਸਾਲਾਂ ਦੇ ਲੰਬੇ ਇੰਤਜ਼ਾਰ ਤੋਂ ਬਾਅਦ ਭਾਰਤ ਨੇ ਮਹਿਲਾ ਹਾਕੀ ਵਿੱਚ ਸੋਨ ਤਗਮਾ ਆਪਣੇ ਨਾਮ ਕਰ ਲਿਆ ਹੈ।
ਵੀਓ:
ਫਾਈਨਲ ਮੁਕਾਬਲੇ ਵਿੱਚ ਭਾਰਤੀ ਮਹਿਲਾ ਹਾਕੀ ਟੀਮ ਨੇ ਚੀਨ ਨੂੰ 1-0 ਨਾਲ ਮਾਤ ਦਿੱਤੀ। ਰੋਮਾਂਚਕ ਮੁਕਾਬਲੇ ਵਿੱਚ ਭਾਰਤੀ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਗਮੇ ’ਤੇ ਕਬਜ਼ਾ ਕੀਤਾ।
44 ਸਾਲਾਂ ਬਾਅਦ ਮਿਲੀ ਇਸ ਇਤਿਹਾਸਕ ਜਿੱਤ ਨਾਲ ਭਾਰਤੀ ਮਹਿਲਾ ਹਾਕੀ ਟੀਮ ਨੇ ਦੇਸ਼ ਦਾ ਮਾਣ ਵਧਾਇਆ ਹੈ। ਫਾਈਨਲ ਵਿੱਚ ਭਾਰਤ ਨੇ ਸ਼ੁਰੂ ਤੋਂ ਹੀ ਮਜ਼ਬੂਤ ਖੇਡ ਦਿਖਾਈ ਅਤੇ ਆਖ਼ਰਕਾਰ 1-0 ਦੀ ਜਿੱਤ ਦਰਜ ਕਰਕੇ ਸੋਨ ਤਗਮਾ ਆਪਣੇ ਨਾਮ ਕੀਤਾ।
ਇਸ ਜਿੱਤ ਨਾਲ ਭਾਰਤ ਦੇ ਤਗਮਿਆਂ ਦੀ ਗਿਣਤੀ ਵਿੱਚ ਵੀ ਵਾਧਾ ਹੋਇਆ ਹੈ। ਹੁਣ ਤੱਕ ਭਾਰਤ ਦੇ ਖਾਤੇ ਵਿੱਚ 16 ਸੋਨੇ, 25 ਚਾਂਦੀ ਅਤੇ 35 ਕਾਂਸੀ ਦੇ ਤਗਮੇ ਆ ਚੁੱਕੇ ਹਨ।
ਭਾਰਤੀ ਮਹਿਲਾ ਹਾਕੀ ਟੀਮ ਦੀ ਇਸ ਇਤਿਹਾਸਕ ਜਿੱਤ ਤੋਂ ਬਾਅਦ ਦੇਸ਼ ਭਰ ਵਿੱਚ ਖੁਸ਼ੀ ਦਾ ਮਾਹੌਲ ਹੈ ਅਤੇ ਖਿਡਾਰੀਆਂ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ।
