National
48ਵੇਂ ਦਿਨ ‘ਚ ਦਾਖਲ ਹੋਇਆ ਡੱਲੇਵਾਲ ਦਾ ਮਰਨ ਵਰਤ

ਖਨੌਰੀ ਬਾਰਡਰ ‘ਤੇ ਬੈਠੇ ਕਿਸਾਨ ਜਗਜੀਤ ਡੱਲੇਵਾਲ ਦਾ ਮਰਨ ਵਰਤ ਦਾ 48ਵਾਂ ਦਿਨ ਹੈ। ਉਨ੍ਹਾਂ ਨੂੰ ਲਗਾਤਾਰ ਬਿਨਾਂ ਕੁੱਝ ਖਾਦੇ ਪੀਤੇ 48 ਦਿਨ ਹੋ ਗਏ ਹਨ। ਜਿਸ ਕਰਕੇ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਅਤੇ ਉਨ੍ਹਾਂ ਦਾ ਹੁਣ ਤੱਕ ਕਈ ਕਿਲੋ ਭਾਰ ਘੱਟ ਗਿਆ ਹੈ ।
26 ਜਨਵਰੀ ਨੂੰ ਦੇਸ਼ ਭਰ ‘ਚ ਟਰੈਕਟਰ ਮਾਰਚ….
ਸਿਹਤ ਵਿਗੜਨ ਕਾਰਨ ਉਹ ਕਿਸੇ ਨਾਲ ਗੱਲ ਵੀ ਨਹੀਂ ਕਰ ਪਾ ਰਹੇ ਹਨ ਅਤੇ ਨਾ ਹੀ ਕਿਸੇ ਨੂੰ ਮਿਲ ਰਹੇ । ਦੂਜੇ ਪਾਸੇ ਕਿਸਾਨ ਆਗੂਆਂ ਨੇ ਫੈਸਲਾ ਕੀਤਾ ਹੈ ਕਿ 26 ਜਨਵਰੀ ਨੂੰ ਦੇਸ਼ ਭਰ ਵਿੱਚ ਟਰੈਕਟਰ ਮਾਰਚ ਕੱਢਿਆ ਜਾਵੇਗਾ। ਇਸ ਸਬੰਧੀ ਯੋਜਨਾ ਆਉਣ ਵਾਲੇ ਦਿਨਾਂ ਵਿੱਚ ਜਾਰੀ ਕੀਤੀ ਜਾਵੇਗੀ। ਕੇਂਦਰ ਸਰਕਾਰ ਨੂੰ ਕਿਸਾਨਾਂ ਦੇ ਮਸਲੇ ਸਮੇਂ ਸਿਰ ਹੱਲ ਕਰਨੇ ਚਾਹੀਦੇ ਹਨ। ਜੇਕਰ ਡੱਲੇਵਾਲ ਨੂੰ ਕੁਝ ਹੋ ਗਿਆ ਤਾਂ ਕੇਂਦਰ ਸਥਿਤੀ ਨੂੰ ਸੰਭਾਲ ਨਹੀਂ ਸਕੇਗਾ।