Connect with us

Punjab

48 ਕਿਲੋਗ੍ਰਾਮ ਹੈਰੋਇਨ ਸਮੇਤ 13 ਲੋਕਾਂ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ

Published

on

PUNJAB : ਨਸ਼ਿਆਂ ਖਿਲਾਫ ਜਲੰਧਰ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਜਲੰਧਰ ਤੋਂ ਹੈਰੋਇਨ ਬਰਾਮਦ ਹੋਣ ਦੀ ਵੱਡੀ ਖਬਰ ਸਾਹਮਣੇ ਆਈ ਹੈ। ਪੁਲਿਸ ਨੇ ਇਸ 48 ਕਿਲੋਗ੍ਰਾਮ ਹੈਰੋਇਨ ਮਾਮਲੇ ਵਿੱਚ 13 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਜਾਣਕਾਰੀ ਮੁਤਾਬਕ ਜਲੰਧਰ ਕਮਿਸ਼ਨਰੇਟ ਪੁਲਸ ਨੇ 48 ਹੈਰੋਇਨ ਦੇ ਮਾਮਲਿਆਂ ‘ਚ ਹੋਰ ਬਰਾਮਦਗੀ ਕੀਤੀ ਹੈ। ਜਿਸ ਵਿੱਚ ਦੋ ਕਾਰਾਂ ਅਤੇ ਇੱਕ ਟਰੱਕ ਬਰਾਮਦ ਕੀਤਾ ਗਿਆ ਅਤੇ 84 ਲੱਖ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਗਈ।

ਇਹ ਜਾਣਕਾਰੀ ਡੀਜੀਪੀ ਗੌਰਵ ਯਾਦਵ ਵੱਲੋਂ X ਟਵੀਟ ‘ਤੇ ਸ਼ੇਅਰ ਕੀਤੀ ਗਈ ਹੈ। ਪੁਲਿਸ ਨੇ ਰੈਕੇਟ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੁਲਜ਼ਮ ਡਰੱਗ ਨੈਟਵਰਕ ਦੀਆਂ ਵੱਖ-ਵੱਖ ਭੂਮਿਕਾਵਾਂ ਵਿਚ ਸ਼ਾਮਲ ਸੀ।