Connect with us

Punjab

5 ਨਵੇਂ ਮੰਤਰੀਆਂ ਨਾਲ CM ਮਾਨ ਨੇ ਸਾਂਝੇ ਕੀਤੇ ਕੰਮ ਦੇ ਨੁਕਤੇ

Published

on

PUNJAB CM BHAGWANT MANN : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੀਤੇ ਦਿਨ ਆਪਣੇ ਨਵੇਂ ਪੰਜ ਮੰਤਰੀਆਂ ਨਾਲ ਮੁਲਾਕਾਤ ਕੀਤੀ ਹੈ | ਪੰਜ ਨਵੇਂ ਮੰਤਰੀਆਂ ਦਾ ਨਾਮ ਤਰੁਣਪ੍ਰੀਤ ਸਿੰਘ, ਬਰਿੰਦਰ ਗੋਇਲ, ਹਰਦੀਪ ਸਿੰਘ ਮੁੰਡੀਆਂ, ਡਾ. ਰਵਜੋਤ ਸਿੰਘ ਤੇ ਮਹਿੰਦਰ ਭਗਤ ਹੈ । ਮੁੱਖ ਮੰਤਰੀ ਨਾਲ ਇਹ ਉਨ੍ਹਾਂ ਦੀ ਪਹਿਲੀ ਮੀਟਿੰਗ ਸੀ। ਸਰਕਾਰ ‘ਚ ਬੀਤੇ ਕਲ ਚੌਥੀ ਵਾਰ ਕੈਬਨਿਟ ‘ਚ ਤਬਦੀਲੀ ਕੀਤੀ ਗਈ ਸੀ। ਇਸ ਵਾਰ ਪਹਿਲਾਂ ਦੇ ਚਾਰ ਮੰਤਰੀਆਂ ਦੀ ਛੁਟੀ ਕਰ ਕੇ ਇਨ੍ਹਾਂ ਪੰਜ ਨਵੇਂ ਮੰਤਰੀਆਂ ਨੂੰ ਸ਼ਾਮਲ ਕੀਤਾ ਗਿਆ ਸੀ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬਾਈ ਕੈਬਨਿਟ ‘ਚ ਸ਼ਾਮਲ ਹੋਏ ਨਵੇਂ ਮੰਤਰੀਆਂ ਨਾਲ ਕੰਮ-ਕਾਜ ਨਾਲ ਸਬੰਧਤ ਕਈ ਨੁਕਤੇ ਸਾਂਝੇ ਕੀਤੇ ਹਨ । ਉਨ੍ਹਾਂ ਨੇ ਸਲਾਹ ਦਿੱਤੀ ਹੈ ਕਿ ਸੰਜੀਦਗੀ ਤੇ ਵਚਨਬੱਧਤਾ ਨਾਲ ਅਪਣਾ ਦਿਆਨਤਦਾਰੀ, ਕੰਮ ਪੂਰੀ ਕਰਨ ਤਾਕਿ ਲੋਕ-ਪੱਖੀ ਸਕੀਮਾਂ ਦਾ ਸਮਰਪਣ, ਲਾਭ ਜ਼ਮੀਨੀ ਪੱਧਰ ਉਤੇ ਲੋਕਾਂ ਤੱਕ ਪੁਜਣਾ ਯਕੀਨੀ ਬਣੇ। ਮੁੱਖ ਮੰਤਰੀ ਨੇ ਕਿਹਾ ਕਿ ਇਹ ਹਰ ਮੰਤਰੀ ਦਾ ਫ਼ਰਜ਼ ਬਣਦਾ ਹੈ ਕਿ ਲੋਕਾਂ ਦੀ ਭਲਾਈ ਅਤੇ ਸੂਬੇ ਦੀ ਤਰੱਕੀ ਲਈ ਮਿਹਨਤ ਕਰਨ। ਉਨ੍ਹਾਂ ਕਿਹਾ ਕਿ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨਾ ਅਤੇ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣਾ ਸਮੇਂ ਦੀ ਲੋੜ ਹੈ। ਮੁੱਖ ਮੰਤਰੀ ‘ਨੇ ਕਿਹਾ ਕਿ ਸੂਬਾਈ ਕੈਬਨਿਟ ਵਿਚ ਨੌਜਵਾਨ ਚਿਹਰੇ ਸ਼ਾਮਲ ਹੋਏ ਹਨ ਤੇ ਇਹ ਨਵੇਂ ਮੰਤਰੀ ਅਪਣੀ ਮਿਹਨਤ ਨਾਲ ਸੂਬੇ ਨੂੰ ਸਿਖਰ ਉਤੇ ਪਹੁੰਚਾਉਣਗੇ।

ਨਵੇਂ ਮੰਤਰੀਆਂ ਨੂੰ ਮੁਬਾਰਕਬਾਦ ਦਿੱਤੀ । ਉਨ੍ਹਾਂ ਉਮੀਦ ਪ੍ਰਗਟਾਈ ਕਿ ਸੁਤੰਤਰਤਾ ਸੇਨਾਨੀਆਂ ਤੇ ਕੌਮੀ ਨਾਇਕਾਂ ਦੇ ਸੁਪਨਿਆਂ ਵਾਲਾ ਸੂਬਾ ਬਣਾਉਣ ਲਈ ਨਵੇਂ ਮੰਤਰੀ ਪੂਰੀ ਲਗਨ ਨਾਲ ਕੰਮ ਕਰਨਗੇ। ਭਗਵੰਤ ਸਿੰਘ ਮਾਨ ਨੇ ਇਹ ਆਸ ਵੀ ਪ੍ਰਗਟਾਈ ਕਿ ਨਵੇਂ ਮੰਤਰੀ ਸੂਬਾ ਸਰਕਾਰ ਦੀਆਂ ਨੀਤੀਆਂ ਅਤੇ ਪ੍ਰੋਗਰਾਮਾਂ ਨੂੰ ਪੂਰੀ ਤੇਜ਼ੀ ਨਾਲ ਤੇ ਸਹੀ ਦਿਸ਼ਾ ਵਿਚ ਲਾਗੂ ਕਰਨ ਲਈ ਪ੍ਰੇਰਕ ਵਜੋਂ ਕੰਮ ਕਰਨਗੇ ।