National
ਕੁਪਵਾੜਾ ‘ਚ ਮਾਰੇ ਗਏ 5 ਵਿਦੇਸ਼ੀ ਅੱਤਵਾਦੀ, ਇਲਾਕੇ ‘ਚ ਤਲਾਸ਼ੀ ਮੁਹਿੰਮ ਜਾਰੀ….
ਜੰਮੂ-ਕਸ਼ਮੀਰ ਦੇ ਕੁਪਵਾੜਾ ‘ਚ ਸ਼ੁੱਕਰਵਾਰ ਨੂੰ ਫੌਜ ਅਤੇ ਅੱਤਵਾਦੀਆਂ ਵਿਚਾਲੇ ਹੋਏ ਮੁਕਾਬਲੇ ‘ਚ 5 ਵਿਦੇਸ਼ੀ ਅੱਤਵਾਦੀ ਮਾਰੇ ਗਏ।ਜੰਮੂ-ਕਸ਼ਮੀਰ ਦੇ ਏਡੀਜੀਪੀ ਵਿਜੇ ਕੁਮਾਰ ਨੇ ਦੱਸਿਆ ਕਿ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਜਾਰੀ ਹੈ। ਇਸ ਸਾਲ ਕੁਪਵਾੜਾ ਸੈਕਟਰ ਵਿੱਚ ਘੁਸਪੈਠ ਦੀ ਇਹ ਪਹਿਲੀ ਵੱਡੀ ਕੋਸ਼ਿਸ਼ ਹੈ।ਕਸ਼ਮੀਰ ਜ਼ੋਨ ਪੁਲਿਸ ਨੇ ਟਵੀਟ ਕੀਤਾ ਕਿ ਪੁਲਿਸ ਨੂੰ ਕੁਪਵਾੜਾ ਜ਼ਿਲ੍ਹੇ ਵਿੱਚ ਐਲਓਸੀ ਦੇ ਨਾਲ ਲੱਗਦੇ ਜੁਮਾਗੁੰਡ ਖੇਤਰ ਵਿੱਚ ਅੱਤਵਾਦੀਆਂ ਦੀ ਘੁਸਪੈਠ ਦੀ ਸੂਚਨਾ ਮਿਲੀ ਸੀ।ਇਸ ਤੋਂ ਬਾਅਦ ਫੌਜ ਅਤੇ ਪੁਲਸ ਦੀ ਸੰਯੁਕਤ ਟੀਮ ਨੇ ਤਲਾਸ਼ੀ ਮੁਹਿੰਮ ‘ਚ ਇਨ੍ਹਾਂ ਪੰਜ ਅੱਤਵਾਦੀਆਂ ਨੂੰ ਮਾਰ ਦਿੱਤਾ। ਤਲਾਸ਼ੀ ਮੁਹਿੰਮ ਅਜੇ ਵੀ ਜਾਰੀ ਹੈ।
13 ਜੂਨ ਨੂੰ 2 ਅੱਤਵਾਦੀ ਮਾਰੇ ਗਏ ਸਨ
ਇਸ ਤੋਂ ਪਹਿਲਾਂ 13 ਜੂਨ ਨੂੰ ਕੁਪਵਾੜਾ ਜ਼ਿਲੇ ‘ਚ ਹੀ ਕੰਟਰੋਲ ਰੇਖਾ ਨਾਲ ਲੱਗਦੇ ਡੋਬਨਾਰ ਮਾਛਲ ਇਲਾਕੇ ‘ਚ ਫੌਜ ਅਤੇ ਪੁਲਸ ਦੀ ਸਾਂਝੀ ਕਾਰਵਾਈ ‘ਚ ਦੋ ਅੱਤਵਾਦੀ ਮਾਰੇ ਗਏ ਸਨ।
ਜੰਮੂ-ਕਸ਼ਮੀਰ ਵਿੱਚ ਸਰਗਰਮ ਅੱਤਵਾਦੀ ਸੰਗਠਨਾਂ ਨੇ ਔਰਤਾਂ, ਲੜਕੀਆਂ ਅਤੇ ਨਾਬਾਲਗ ਬੱਚਿਆਂ ਨੂੰ ਆਪਣੇ ਓਵਰ ਗਰਾਊਂਡ ਵਰਕਰਾਂ (OGW) ਵਜੋਂ ਵਰਤਣਾ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਨੂੰ ਹਥਿਆਰ, ਸੁਨੇਹੇ ਅਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਹੋ ਰਹੀ ਹੈ। ਇਹ ਜਾਣਕਾਰੀ ਚਿਨਾਰ ਕੋਰ ਦੇ ਲੈਫਟੀਨੈਂਟ ਜਨਰਲ ਅਮਰਦੀਪ ਸਿੰਘ ਔਜਲਾ ਨੇ ਦਿੱਤੀ।