Punjab
DGP ਸਮੇਤ ਪੰਜਾਬ ਦੇ 5 IPS ਅਧਿਕਾਰੀ ਕੇਂਦਰੀ ਨਿਯੁਕਤੀ ਲਈ ਚੁਣੇ ਗਏ

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਸਮੇਤ 5 ਅਧਿਕਾਰੀਆਂ ਦੀ ਕੇਂਦਰ ਵਿੱਚ ਤਾਇਨਾਤੀ ਲਈ ਚੋਣ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਕੇਂਦਰ ਨੇ 33 ਆਈ.ਪੀ.ਐਸ. ਅਧਿਕਾਰੀਆਂ ਦੇ ਪੈਨਲ ਨੂੰ ਪ੍ਰਵਾਨਗੀ ਦਿੱਤੀ ਗਈ ਹੈ, ਜਿਸ ਵਿੱਚ ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਸਮੇਤ 5 ਆਈ.ਪੀ.ਐਸ ਅਫਸਰਾਂ ਦੇ ਨਾਂ ਸ਼ਾਮਲ ਹਨ। ਇਸ ਪੈਨਲ ਵਿੱਚ ਸ਼ਾਮਲ ਅਧਿਕਾਰੀਆਂ ਵਿੱਚੋਂ ਇੱਕ ਆਈ.ਪੀ.ਐਸ. ਅਧਿਕਾਰੀ ਗੌਰਵ ਯਾਦਵ ਪੰਜਾਬ ਦੇ ਡੀ.ਜੀ.ਪੀ. ਦੀ ਪੋਸਟ ‘ਤੇ ਤਾਇਨਾਤ ਹੈ
ਦੱਸ ਦੇਈਏ ਕਿ ਡੀ.ਜੀ.ਪੀ. ਪੰਜਾਬ ਗੌਰਵ ਯਾਦਵ, ਜਿਨ੍ਹਾਂ ਨੂੰ ਜੁਲਾਈ 2022 ਵਿੱਚ ਪੰਜਾਬ ਦਾ ਡੀਜੀਪੀ ਨਿਯੁਕਤ ਕੀਤਾ ਗਿਆ ਹੈ। ਇਸ ਸਮੇਂ ਪੰਜਾਬ ਪੁਲੀਸ ਦੇ ਦੋ ਅਧਿਕਾਰੀ ਪਹਿਲਾਂ ਹੀ ਕੇਂਦਰ ਵਿੱਚ ਡੀਜੀਪੀ ਪੱਧਰ ਦੇ ਅਹੁਦੇ ’ਤੇ ਕੰਮ ਕਰ ਰਹੇ ਹਨ, ਜਿਨ੍ਹਾਂ ਵਿੱਚ ਪੰਜਾਬ ਕੇਡਰ ਦੇ ਆਈਪੀਐਸ ਅਧਿਕਾਰੀ ਸਾਮੰਤ ਗੋਇਲ ਰਿਸਰਚ ਐਂਡ ਐਨਾਲਿਸਿਸ ਵਿੰਗ (ਰਾਅ) ਦੇ ਮੁਖੀ ਅਤੇ ਦਿਨਕਰ ਗੁਪਤਾ ਕੌਮੀ ਜਾਂਚ ਏਜੰਸੀ (ਐਨਆਈਏ) ਦੇ ਮੁਖੀ ਹਨ।