Corona Virus
ਚੰਡੀਗੜ੍ਹ Update : ਇਕ ਪਰਿਵਾਰ ਦੇ 5 ਮੈਂਬਰ ਕੋਰੋਨਾ ਪੌਜ਼ਿਟਿਵ

ਚੰਡੀਗੜ੍ਹ, 4 ਮਈ : ਪੰਜਾਬ ਵਿੱਚ ਕੋਰੋਨਾ ਦਾ ਕਹਿਰ ਆਏ ਦਿਨ ਵੱਧ ਰਿਹਾ ਹੈ। ਜਿਸਦੇ ਚਲਦਿਆਂ ਲੋਕ ਘਰਾਂ ਅੰਦਰ ਬੰਦ ਹਨ ਅਤੇ ਦੇਸ਼ ਨੂੰ ਲੌਕਡਾਊਨ ਲਗਾ ਦਿੱਤਾ ਗਿਆ ਹੈ।
ਤਾਜ਼ਾ ਮਾਮਲਾ ਚੰਡੀਗੜ੍ਹ ਸੈਕਟਰ 26 ਸਥਿਤ ਬਾਪੂ ਧਾਮ ਕਲੋਨੀ ਦਾ ਹੈ ਜਿੱਥੇ ਇਕ ਪਰਿਵਾਰ ਦੇ 5 ਮੈਂਬਰਾਂ ਦੀ ਰਿਪੋਰਟ ਕੋਰੋਨਾ ਪੌਜ਼ਿਟਿਵ ਆਈ ਹੈ। ਇਸ ਵਿੱਚ 43 ਸਾਲਾਂ ਦਾ ਵਿਅਕਤੀ ਅਤੇ ਉਸਦੇ 13, 15, 17, ਅਤੇ 23 ਸਾਲਾਂ ਦੇ ਬੱਚੇ ਸ਼ਾਮਿਲ ਹਨ। ਇਸ ਪੂਰੇ ਪਰਿਵਾਰ ਨੂੰ ਚੰਡੀਗੜ੍ਹ ਦੇ ਸਿਵਲ ਹਸਪਤਾਲ ਸੈਕਟਰ 16 ਵਿੱਚ ਦਾਖਿਲ ਕਰਵਾਇਆ ਗਿਆ ਹੈ। ਜਿਸ ਨਾਲ ਹੁਣ ਚੰਡੀਗੜ੍ਹ ‘ਚ ਕੁੱਲ ਗਿਣਤੀ 102 ਤੇ ਪਹੁੰਚ ਗਈ ਹੈ।