Corona Virus
ਪਠਾਨਕੋਟ ਵਿੱਚ ਕੋਰੋਨਾ ਦੇ 5 ਨਵੇਂ ਮਾਮਲੇ ਆਏ ਸਾਹਮਣੇ

ਪਠਾਨਕੋਟ, 25 ਮਈ: ਪੰਜਾਬ ਵਿੱਚ ਇੱਕ ਪਾਸੇ ਰਾਹਤ ਦੀ ਖਬਰ ਹੈ ਕਿ ਕਈ ਜ਼ਿਲ੍ਹੇ ਕੋਰੋਨਾ ਮੁਕਤ ਹੋ ਗਏ ਹਨ, ਉੱਥੇ ਹੀ ਕਈ ਜ਼ਿਲ੍ਹਿਆਂ ਵਿੱਚ ਆਏ ਦਿਨ ਕੋਰੋਨਾ ਦੇ ਨਵੇਂ ਕੇਸ ਸਾਹਮਣੇ ਆ ਰਹੇ ਹਨ। ਪਠਾਨਕੋਟ ਵਿੱਚ ਕੋਰੋਨਾ ਦੇ 5 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਪਠਾਨਕੋਟ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 15 ਹੋ ਗਈ ਹੈ।
ਇਸਦੇ ਨਾਲ ਹੀ ਪਠਾਨਕੋਟ ਵਿੱਚ ਹੁਣ ਤੱਕ ਕੁੱਲ ਕੋਰੋਨਾ ਕੇਸ 44 ਹੋ ਗਏ ਹਨ, ਜਿਨ੍ਹਾਂ ਵਿੱਚੋਂ 27 ਮਰੀਜ਼ ਠੀਕ ਹੋ ਕੇ ਘਰ ਪਰਤ ਗਏ ਹਨ। ਜਦਕਿ 15 ਐਕਟਿਵ ਕੇਸ ਹਨ ਅਤੇ ਕੋਰੋਨਾ ਕਾਰਨ 1 ਮੌਤ ਹੋ ਚੁੱਕੀ ਹੈ।