Connect with us

National

ਸ਼ਮਸ਼ਾਨ ਘਾਟ ਦੀ ਕੰਧ ਡਿੱਗੀ : ਮਾਸੂਮ ਸਣੇ 5 ਦੀ ਮੌਤ

Published

on

HARYANA: ਹਰਿਆਣਾ ਦੇ ਗੁਰੂਗ੍ਰਾਮ ਤੋਂ ਇੱਕ ਦਿਲ ਦਹਿਲਾ ਦੇਣ ਵਾਲਾ ਵੀਡੀਓ ਸਾਹਮਣੇ ਆਇਆ ਹੈ।ਹਰਿਆਣਾ ਦੇ ਗੁਰੂਗ੍ਰਾਮ ‘ਚ ਸ਼ਮਸ਼ਾਨਘਾਟ ਦੀ ਕੰਧ ਡਿੱਗਣ ਨਾਲ 5 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋ ਗਏ। ਇਹ ਘਟਨਾ ਨੇੜੇ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ।

ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ ‘ਤੇ ਪਹੁੰਚ ਗਈ। ਸਾਰੇ ਜ਼ਖਮੀਆਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ। ਪਰ 5 ਲੋਕਾਂ ਦੀ ਇਲਾਜ ਦੌਰਾਨ ਮੌਤ ਹੋ ਗਈ| ਜਿਨ੍ਹਾਂ ਵਿੱਚੋ 1 ਮਾਸੂਮ ਬੱਚਾ ਵੀ ਸ਼ਾਮਿਲ ਸੀ | ਇਹ ਘਟਨਾ ਸਾਈਬਰ ਸਿਟੀ ਦੇ ਮਦਨਪੁਰੀ ਰੋਡ ‘ਤੇ ਸਥਿਤ ਰਾਮ ਬਾਗ ਇਲਾਕੇ ਦੀ ਹੈ।

ਸੂਚਨਾ ‘ਤੇ ਪਹੁੰਚੀ ਗੁਰੂਗ੍ਰਾਮ ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਅਤੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ|