National
ਹਿਮਾਚਲ ਪ੍ਰਦੇਸ਼ ਦੇ ਕਈ ਹਿੱਸਿਆਂ ਵਿੱਚ ਭਾਰੀ ਬਰਫ਼ਬਾਰੀ ਕਾਰਨ 3 NH ਸਮੇਤ 500 ਸੜਕਾਂ ਬੰਦ
ਹਿਮਾਚਲ ਪ੍ਰਦੇਸ਼ ਦੇ ਕਈ ਹਿੱਸਿਆਂ ਵਿੱਚ ਭਾਰੀ ਬਰਫ਼ਬਾਰੀ ਕਾਰਨ ਆਮ ਜਨਜੀਵਨ ਪ੍ਰਭਾਵਿਤ ਹੋ ਗਿਆ ਹੈ। ਸੜਕ ਅਤੇ ਹਵਾਈ ਆਵਾਜਾਈ ਨੂੰ ਪ੍ਰਭਾਵਿਤ ਕਰ ਰਹੀ ਲਗਾਤਾਰ ਬਰਫ਼ਬਾਰੀ ਕਾਰਨ ਸੋਮਵਾਰ ਨੂੰ ਕਸ਼ਮੀਰ ਘਾਟੀ ਵਿੱਚ ਰਾਸ਼ਟਰੀ ਰਾਜਮਾਰਗ ਨੂੰ ਬੰਦ ਕਰ ਦਿੱਤਾ ਗਿਆ।
ਇਸ ਦੇ ਨਾਲ ਹੀ ਸੂਬੇ ਦੇ 3 ਰਾਸ਼ਟਰੀ ਰਾਜ ਮਾਰਗਾਂ ਸਮੇਤ 476 ਸੜਕਾਂ ਬੰਦ ਰਹਿਣਗੀਆਂ। ਇਸ ਤੋਂ ਇਲਾਵਾ ਕੁੱਲੂ ਜ਼ਿਲੇ ‘ਚ ਭਾਰੀ ਬਰਫਬਾਰੀ ਕਾਰਨ 2 ਨੈਸ਼ਨਲ ਹਾਈਵੇਅ ਆਵਾਜਾਈ ਲਈ ਬੰਦ ਰਹਿਣਗੇ। ਬਰਫ਼ਬਾਰੀ ਕਾਰਨ ਜ਼ਿਲ੍ਹੇ ਦੇ ਪੇਂਡੂ ਖੇਤਰਾਂ ਦੀਆਂ 35 ਤੋਂ ਵੱਧ ਸੜਕਾਂ ’ਤੇ ਆਵਾਜਾਈ ਪ੍ਰਭਾਵਿਤ ਹੋਈ ਹੈ ਅਤੇ 232 ਬਿਜਲੀ ਦੇ ਟਰਾਂਸਫ਼ਾਰਮਰ ਨੁਕਸਾਨੇ ਗਏ ਹਨ। ਕੁੱਲੂ ਅਤੇ ਲਾਹੌਲ ਸਪਿਤੀ ‘ਚ ਕਈ ਥਾਵਾਂ ‘ਤੇ ਬਰਫ ਖਿਸਕਣ ਦਾ ਖਤਰਾ ਬਣਿਆ ਹੋਇਆ ਹੈ। ਤੁਹਾਨੂੰ ਦੱਸ ਦੇਈਏ ਕਿ ਜੰਮੂ-ਕਸ਼ਮੀਰ ਦੇ 10 ਜ਼ਿਲ੍ਹਿਆਂ ਅਤੇ ਹਿਮਾਚਲ ਪ੍ਰਦੇਸ਼ ਦੇ ਕੁਝ ਇਲਾਕਿਆਂ ਵਿੱਚ ਬਰਫ਼ਬਾਰੀ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ।