Connect with us

Uncategorized

ਸੂਬੇ ‘ਚ ਖਰੀਦ ਦੇ ਪੰਜਵੇਂ ਦਿਨ 512063 ਮੀਟ੍ਰਿਕ ਟਨ ਕਣਕ ਦੀ ਹੋਈ ਖ਼ਰੀਦ

Published

on

MT Wheat

ਪੰਜਾਬ ਰਾਜ ‘ਚ ਅੱਜ ਕਣਕ ਦੀ ਖਰੀਦ ਦੇ ਪੰਜਵੇਂ ਦਿਨ 512063 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ। ਜਾਣਕਾਰੀ ਮੁਤਾਬਿਕ ਸੂਬੇ ‘ਚ  512063 ਮੀਟ੍ਰਿਕ ਟਨ ਕਣਕ ਦੀ ਖਰੀਦ ਸਰਕਾਰੀ ਏਜੰਸੀਆਂ ਦੁਆਰਾ ਕੀਤੀ ਗਈ ਹੈ। ਜਿਸ ‘ਚੋਂ ਪਨਗ੍ਰੇਨ ਵੱਲੋਂ 134761 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 117545 ਮੀਟ੍ਰਿਕ ਟਨ ਅਤੇ ਪਨਸਪ ਵੱਲੋਂ 13194 ਮੀਟ੍ਰਿਕ ਟਨ ਕਣਕ ਖ਼ਰੀਦੀ  ਗਈ ਹੈ। ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 70873 ਮੀਟ੍ਰਿਕ ਟਨ  ਕਣਕ ਖ਼ਰੀਦੀ ਗਈ ਹੈ।

ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ 19913 ਮੀਟ੍ਰਿਕ ਟਨ ਕਣਕ ਖ਼ਰੀਦੀ ਜਾ ਗਈ ਹੈ। ਇਸ ਤੋਂ ਇਲਾਵਾ ਪਨਗ੍ਰੇਨ ਵਲੋਂ ਪੰਜਾਬ ਵਿੱਚ ਜਨਤਕ ਵੰਡ ਲਈ 37057 ਮੀਟ੍ਰਿਕ ਟਨ ਕਣਕ ਵੀ ਖਰੀਦੀ ਗਈ ਹੈ। ਪੰਜਵੇਂ ਦਿਨ ਦੀ ਖਰੀਦ ਸਮੇਤ ਹੁਣ ਤੱਕ ਰਾਜ ਵਿੱਚ ਕੁਲ 1056397 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।