Connect with us

Punjab

ਸੰਗਰੂਰ ਜ਼ਿਲ੍ਹੇ ਦੇ ਛੇਵੀਂ ਤੋਂ ਬਾਰ੍ਹਵੀਂ ਜਮਾਤ ਦੇ 55000 ਵਿਦਿਆਰਥੀਆਂ ਨੇ ਨਸ਼ਿਆਂ ਵਿਰੁੱਧ ਚੁੱਕੀ ਸਹੁੰ

Published

on

ਸੰਗਰੂਰ 16ਸਤੰਬਰ 2023: ਵਿਦਿਆਰਥੀਆਂ ਨੂੰ ਨਸ਼ਿਆਂ ਅਤੇ ਪਰਾਲੀ ਸਾੜਨ ਦੀ ਅਲਾਮਤ ਵਿਰੁੱਧ ਦ੍ਰਿੜਤਾ ਨਾਲ ਡਟਣ ਲਈ ਪ੍ਰੇਰਿਤ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਸੰਗਰੂਰ ਅਤੇ ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ ਅੱਜ 276 ਅੱਪਰ ਪ੍ਰਾਇਮਰੀ ਸਕੂਲਾਂ ਵਿੱਚ ਵਿਸ਼ੇਸ਼ ਅਸੈਂਬਲੀ ਸੈਸ਼ਨ ਆਯੋਜਿਤ ਕੀਤੇ ਗਏ।

 

6ਵੀਂ ਤੋਂ 12ਵੀਂ ਜਮਾਤ ਤੱਕ ਦੇ 55,000 ਸਕੂਲੀ ਵਿਦਿਆਰਥੀਆਂ ਨੇ ਨਸ਼ਿਆਂ ਅਤੇ ਫਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਵਿਰੁੱਧ ਸਹੁੰ ਚੁਕਾਈ ਅਤੇ ਆਪਣੇ ਨੇੜਲਿਆਂ ਨੂੰ ਇਨ੍ਹਾਂ ਦੋਨਾਂ ਬੁਰਾਈਆਂ ਤੋਂ ਜਾਣੂ ਕਰਵਾਉਣ ਦਾ ਪ੍ਰਣ ਵੀ ਲਿਆ।

ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ, ਆਈਏਐਸ ਅਤੇ ਐਸਐਸਪੀ ਸੁਰਿੰਦਰ ਲਾਂਬਾ, ਆਈਪੀਐਸ ਨੇ ਮੈਰੀਟੋਰੀਅਸ ਸਕੂਲ ਘਾਬਦਾਂ ਵਿਖੇ ਜਾਗਰੂਕਤਾ ਸੈਸ਼ਨ ਦੀ ਪ੍ਰਧਾਨਗੀ ਕੀਤੀ, ਜਦੋਂ ਕਿ ਸਬੰਧਤ ਐਸਡੀਐਮਜ਼ ਅਤੇ ਡੀਐਸਪੀਜ਼ ਨੇ ਵੀ ਆਪਣੇ ਅਧਿਕਾਰ ਖੇਤਰ ਦੇ ਸਕਇਸ ਮੌਕੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਸਮੇਤ ਆਪਣੇ ਇਲਾਕੇ ਦੇ ਸਕੂਲਾਂ ਦੇ ਐਸ.ਐਚ.ਓਜ਼ ਨੇ ਵੀ ਸ਼ਮੂਲੀਅਤ ਕੀਤੀ।