National
ਕਾਰ ‘ਤੇ ਪੱਥਰ ਡਿੱਗਣ ਕਾਰਨ 6 ਲੋਕਾਂ ਦੀ ਮੌਤ
ਲੱਦਾਖ ‘ਚ ਬੇਹੱਦ ਹੀ ਭਿਆਨਕ ਹਾਦਸਾ ਵਾਪਰਿਆ ਹੈ। ਮਿਲੀ ਜਾਣਕਾਰੀ ਮੁਤਾਬਕ ਲੱਦਾਖ ਦੇ ਸਰਚੂ ਖੇਤਰ ‘ਚ ਮਨਾਲੀ-ਲੇਹ ਹਾਈਵੇਅ ‘ਤੇ ਅਚਾਨਕ ਪਹਾੜੀ ਤੋਂ ਇੱਕ ਵੱਡਾ ਪੱਥਰ ਟੁੱਟ ਕੇ ਕਾਰ ਨਾਲ ਟਕਰਾ ਗਿਆ। ਟੱਕਰ ਇੰਨੀ ਜ਼ੋਰਦਾਰ ਸੀ ਕਿ ਕਾਰ ਆਪਣਾ ਸੰਤੁਲਨ ਗੁਆ ਬੈਠੀ ਅਤੇ ਦੂਜੇ ਪਾਸੇ ਦੀ ਪਹਾੜੀ ਨਾਲ ਜਾ ਟਕਰਾਈ।
ਇਸ ਹਾਦਸੇ ਦੌਰਾਨ 6 ਲੋਕਾਂ ਦੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਫੌਜ ਮੌਕੇ ‘ਤੇ ਪਹੁੰਚੀ ਅਤੇ ਜ਼ਖਮੀਆਂ ਨੂੰ ਮੁੱਢਲੀ ਸਹਾਇਤਾ ਦਿੱਤੀ। ਫਿਰ ਉਨ੍ਹਾਂ ਨੂੰ ਲੇਹ ਲਿਜਾਇਆ ਗਿਆ।ਸਾਰੇ ਜ਼ਖਮੀਆਂ ਦੀ ਇਲਾਜ ਦੌਰਾਨ ਮੌਤ ਹੋ ਗਈ।
