Uncategorized
ਰਾਜਪੁਰਾ ਦੀ ਕੋਰੋਨਾ ਪਾਜ਼ੀਟਿਵ 63 ਸਾਲਾਂ ਮਹਿਲਾ ਦੀ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿੱਚ ਇਲਾਜ਼ ਦੌਰਾਨ ਮੌਤ

ਪੰਜਾਬ ਦੇ ਰਾਜਪੁਰਾ ਸ਼ਹਿਰ ਵਿੱਚ ਕੋਰੋਨਾ ਵਾਇਰਸ ਦੇ ਬਹੁਤ ਮਰੀਜ਼ ਹਨ। ਰਾਜਪੁਰਾ ਦੀ 63 ਸਾਲਾਂ ਮਹਿਲਾ ਕਮਲੇਸ਼ ਰਾਣੀ ਜੋ ਕਿ ਪਿਛਲੇ ਦਿਨੀਂ ਕੋਰੋਨਾ ਪਾਜ਼ੀਟਿਵ ਪਾਈ ਗਈ ਸੀ, ਜਿਸ ਨੂੰ
ਪਟਿਆਲਾ ਦੇ ਸਰਕਾਰੀ ਰਜਿੰਦਰਾ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਸੀ, ਜਿੱਥੇ ਜੇਰੇ ਇਲਾਜ ਅੱਜ ਉਸਦੀ ਮੌਤ ਹੋ ਗਈ। ਮਹਿਲਾ ਦਾ ਅੰਤਿਮ ਸੰਸਕਾਰ ਰਾਜਪੁਰਾ ਵਿਖੇ ਹੋਵੇਗਾ।
ਦਸ ਦੇਈਏ ਕਿ ਇਸ ਮਹਿਲਾ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਰਾਜਪੁਰਾ ਸ਼ਹਿਰ ਵਿੱਚ ਕੋਰੋਨਾ ਪਾਜ਼ੀਟਿਵ ਕੇਸਾਂ ਦੀ ਗਿਣਤੀ ਵੱਧ ਗਈ, ਜਿਸ ਕਾਰਨ ਰਾਜਪੁਰਾ ਸ਼ਹਿਰ ਨੂੰ ਸੀਲ ਕਰ ਦਿੱਤਾ ਗਿਆ।