Connect with us

News

ਦੱਖਣੀ ਇਥੋਪੀਆ ਦੇ ਗਾਮੋ ਜ਼ੋਨ ‘ਚ ਜ਼ਮੀਨ ਖਿਸਕਣ ਅਤੇ ਹੜ੍ਹਾਂ ਕਾਰਨ 64 ਲੋਕਾਂ ਦੀ ਮੌਤ

Published

on

ਦੱਖਣੀ ਇਥੋਪੀਆ ਦੇ ਗਾਮੋ ਜ਼ੋਨ ਵਿੱਚ ਭਾਰੀ ਮੀਂਹ ਕਾਰਨ ਵੱਡੀ ਕੁਦਰਤੀ ਆਫ਼ਤ ਆਈ ਹੈ। ਲਗਾਤਾਰ ਪੈ ਰਹੇ ਮੀਂਹ ਦੇ ਕਾਰਨ ਇਲਾਕੇ ਵਿੱਚ ਜ਼ਮੀਨ ਖਿਸਕਣ ਅਤੇ ਹੜ੍ਹਾਂ ਦੀ ਘਟਨਾ ਵਾਪਰੀ ਹੈ।

ਇਸ ਹਾਦਸੇ ਵਿੱਚ ਘੱਟੋ-ਘੱਟ 64 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ, ਜਦਕਿ ਕਈ ਹੋਰ ਲੋਕਾਂ ਦੇ ਮਲਬੇ ਹੇਠਾਂ ਫਸੇ ਹੋਣ ਦਾ ਖ਼ਤਰਾ ਜਤਾਇਆ ਜਾ ਰਿਹਾ ਹੈ। ਰੈਸਕਿਊ ਟੀਮਾਂ ਵੱਲੋਂ ਮੌਕੇ ‘ਤੇ ਪਹੁੰਚ ਕੇ ਬਚਾਵ ਕਾਰਜ ਜਾਰੀ ਹੈ ਅਤੇ ਲਾਪਤਾ ਲੋਕਾਂ ਦੀ ਤਲਾਸ਼ ਕੀਤੀ ਜਾ ਰਹੀ ਹੈ।

ਸਥਾਨਕ ਪ੍ਰਸ਼ਾਸਨ ਦੇ ਮੁਤਾਬਕ, ਲਗਾਤਾਰ ਮੀਂਹ ਕਾਰਨ ਕਈ ਘਰ ਅਤੇ ਸੜਕਾਂ ਵੀ ਤਬਾਹ ਹੋ ਗਈਆਂ ਹਨ, ਜਿਸ ਨਾਲ ਇਲਾਕੇ ਵਿੱਚ ਹਾਲਾਤ ਕਾਫ਼ੀ ਗੰਭੀਰ ਬਣੇ ਹੋਏ ਹਨ।

ਪ੍ਰਸ਼ਾਸਨ ਨੇ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਜਾਣ ਦੀ ਅਪੀਲ ਕੀਤੀ ਹੈ ਅਤੇ ਰਾਹਤ ਟੀਮਾਂ ਵੱਲੋਂ ਪ੍ਰਭਾਵਿਤ ਲੋਕਾਂ ਨੂੰ ਮਦਦ ਪਹੁੰਚਾਈ ਜਾ ਰਹੀ ਹੈ।