Connect with us

punjab

ਸੂਬੇ ਵਿੱਚ ਖਰੀਦ ਦੇ 15ਵੇਂ ਦਿਨ 688713 ਮੀਟ੍ਰਿਕ ਟਨ ਕਣਕ ਦੀ ਹੋਈ ਖ਼ਰੀਦ

Published

on

wheat

ਪੰਜਾਬ ਰਾਜ ਵਿੱਚ ਅੱਜ ਕਣਕ ਦੀ ਖਰੀਦ ਦੇ 15ਵੇਂ ਦਿਨ 688713 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਜਿਸ ਵਿਚੋਂ ਸਰਕਾਰੀ ਏਜੰਸੀਆਂ ਵੱਲੋਂ 688409  ਮੀਟ੍ਰਿਕ ਟਨ ਅਤੇ ਆੜ੍ਹਤੀਆਂ ਵਲੋਂ 304 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਸੂਬੇ ਵਿੱਚ 688409 ਮੀਟ੍ਰਿਕ ਟਨ ਕਣਕ ਦੀ ਖਰੀਦ ਸਰਕਾਰੀ ਏਜੰਸੀਆਂ ਦੁਆਰਾ ਕੀਤੀ ਗਈ ਹੈ ਜਿਸ ਵਿਚੋਂ ਪਨਗ੍ਰੇਨ ਵੱਲੋਂ 129933 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 192084 ਮੀਟ੍ਰਿਕ ਟਨ ਅਤੇ ਪਨਸਪ ਵੱਲੋਂ 149894 ਮੀਟ੍ਰਿਕ ਟਨ ਕਣਕ ਖ਼ਰੀਦੀ  ਗਈ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 93453 ਮੀਟ੍ਰਿਕ ਟਨ  ਕਣਕ ਖ਼ਰੀਦੀ ਗਈ ਹੈ।

ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ 84202 ਮੀਟ੍ਰਿਕ ਟਨ ਕਣਕ ਖ਼ਰੀਦੀ  ਜਾ ਗਈ ਹੈ। ਇਸ ਤੋਂ ਇਲਾਵਾ ਪਨਗ੍ਰੇਨ ਵਲੋਂ ਪੰਜਾਬ ਵਿੱਚ ਜਨਤਕ ਵੰਡ ਲਈ 38843 ਮੀਟ੍ਰਿਕ ਟਨ ਕਣਕ ਵੀ ਖਰੀਦੀ ਗਈ ਹੈ। 15ਵੇਂ ਦਿਨ ਦੀ ਖਰੀਦ ਸਮੇਤ ਹੁਣ ਤੱਕ ਰਾਜ ਵਿੱਚ ਕੁਲ  7801538 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।

Continue Reading
Click to comment

Leave a Reply

Your email address will not be published. Required fields are marked *