Connect with us

Punjab

ਅੰਮ੍ਰਿਤਸਰ ‘ਚ 6ਵੀਂ ਜਮਾਤ ਦੇ ਵਿਦਿਆਰਥੀ ਅਨੁਰਾਗ ਦੀ ਹੋਈ ਮੌਤ, ਪਰਿਵਾਰ ਪਹੁੰਚਿਆ ਥਾਣੇ

Published

on

ਅੰਮ੍ਰਿਤਸਰ ਤੋਂ ਦੁਖਦ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਇਕ ਨਿੱਜੀ ਸਕੂਲ ਦੇ 6ਵੀਂ ਜਮਾਤ ਦੇ ਵਿਦਿਆਰਥੀ ਅਨੁਰਾਗ ਨੇ ਕਲਾਸ ਦੇ ਅੰਦਰ ਬੈਂਚ ‘ਤੇ ਪਿਆ ਕੋਈ ਜ਼ਹਿਰੀਲਾ ਪਦਾਰਥ ਨਿਗਲ ਲਿਆ ਸੀ, ਜਿਸ ਦੀ ਅੱਜ ਇਲਾਜ ਦੌਰਾਨ ਮੌਤ ਹੋ ਗਈ।

ਜ਼ਿਕਰਯੋਗ ਹੈ ਕਿ ਦੋ ਦਿਨਾਂ ਤੋਂ ਅਨੁਰਾਗ ਦੀ ਹਾਲਤ ਨਾਜ਼ੁਕ ਬਣੀ ਹੋਈ ਸੀ, ਉਸ ਨੂੰ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਸੀ ਅਤੇ ਇਲਾਜ ਦੌਰਾਨ ਸਵੇਰੇ ਉਸ ਦੀ ਮੌਤ ਹੋ ਗਈ। ਇਸ ਦੌਰਾਨ ਪਰਿਵਾਰਕ ਮੈਂਬਰਾਂ ਦੀ ਹਾਲਤ ਵਿਰਲਾਪ ਕਰ ਰਹੀ ਹੈ। ਰਿਸ਼ਤੇਦਾਰਾਂ ਨੇ ਪ੍ਰਸ਼ਾਸਨ ਤੋਂ ਸਕੂਲ ਦੇ ਪ੍ਰਿੰਸੀਪਲ ਤੇ ਪ੍ਰਬੰਧਕਾਂ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਪਰਿਵਾਰਕ ਮੈਂਬਰਾਂ ਨੇ ਥਾਣਾ ਮੋਹਕਮਪੁਰ ਦੇ ਬਾਹਰ ਧਰਨਾ ਦਿੱਤਾ ਅਤੇ ਐਫ.ਆਈ.ਆਰ. ਰਜਿਸਟ੍ਰੇਸ਼ਨ ਦੀ ਮੰਗ ਕੀਤੀ ਗਈ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।