World
ਤੁਰਕੀ ‘ਚ 7.8 ਤੀਬਰਤਾ ਦਾ ਭੂਚਾਲ, 4 ਦੇਸ਼ਾਂ ‘ਚ ਮਚੀ ਤਬਾਹੀ; 118 ਮੌਤਾਂ
ਤੁਰਕੀ ‘ਚ ਸੋਮਵਾਰ ਸਵੇਰੇ 7.8 ਤੀਬਰਤਾ ਦਾ ਭੂਚਾਲ ਆਇਆ। ਰਾਜਧਾਨੀ ਅੰਕਾਰਾ, ਨੂਰਦਗੀ ਸ਼ਹਿਰ ਸਮੇਤ 10 ਸ਼ਹਿਰਾਂ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਤੋਂ ਇਲਾਵਾ ਸੀਰੀਆ, ਲੇਬਨਾਨ ਅਤੇ ਇਜ਼ਰਾਈਲ ਵਿੱਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।
ਨਿਊਜ਼ ਏਜੰਸੀ ਏਐਫਪੀ ਮੁਤਾਬਕ ਅਧਿਕਾਰੀਆਂ ਨੇ ਦੱਸਿਆ ਕਿ ਤੁਰਕੀ ਵਿੱਚ ਹੁਣ ਤੱਕ 76 ਮੌਤਾਂ ਦੀ ਪੁਸ਼ਟੀ ਹੋ ਚੁੱਕੀ ਹੈ। 440 ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਹੈ। ਇਸ ਦੇ ਨਾਲ ਹੀ ਸੀਰੀਆ ਵਿੱਚ 42 ਲੋਕ ਮਾਰੇ ਗਏ ਹਨ। 200 ਤੋਂ ਵੱਧ ਜ਼ਖਮੀ ਹੋਏ ਹਨ।