Connect with us

Corona Virus

ਵਿਦਿਆਰਥੀਆਂ ਦੀ ਪੜਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ 71 ਲੈਕਚਰਾਰਾਂ ਦਾ ਤਬਾਦਲਾ

Published

on

ਚੰਡੀਗੜ, 8 ਜੁਲਾਈ : ਪੰਜਾਬ ਸਰਕਾਰ ਨੇ ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾਵਾਂ (ਡਾਇਟਸ) ਵਿੱਚ ਵਿਦਿਆਰਥੀਆਂ ਦੀ ਪੜਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ 71 ਲੈਕਚਰਾਰਾਂ ਦਾ ਤਬਾਦਲਾ ਕਰ ਦਿੱਤੀ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਅੱਜ ਏਥੇ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਪ੍ਰਵਾਨਗੀ ਤੋਂ ਬਾਅਦ ਸਕੂਲ ਸਿੱਖਿਆ ਸਕੱਤਰ ਕਿਸ਼ਨ ਕੁਮਾਰ ਨੇ ਇਹਨਾਂ ਹੁਕਮਾਂ ‘ਤੇ ਹਸਤਾਖਰ ਕਰ ਦਿੱਤੇ ਹਨ।

ਜਾਣਕਾਰੀ ਅਨੁਸਾਰ ਇਹ ਫੈਸਲਾ ਸਟਾਫ ਦੀ ਤਾਇਨਾਤੀ ਨੂੰ ਤਰਕਸੰਗਤ ਬਨਾਉਣ ਅਤੇ ਲੋਕ ਹਿੱਤਾਂ ਦੇ ਮੱਦੇਨਜ਼ਰ ਲਿਆ ਗਿਆ ਹੈ। ਇਸ ਤੋਂ ਪਹਿਲਾਂ ਕਈ ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾਵਾਂ ਵਿੱਚ ਇੱਕ ਵਿਸ਼ੇ ਦੇ ਵੱਧ ਲੈਕਚਰਾਰ ਸਨ ਅਤੇ ਕਈ ਹੋਰਾਂ ਵਿੱਚ ਉਸ ਵਿਸ਼ੇ ਦੇ ਲੈਕਚਰਾਰ ਨਹੀਂ ਸਨ। ਇਸ ਕਰਕੇ ਸਕੂਲ ਸਿੱਖਿਆ ਵਿਭਾਗ ਨੇ ਨਵੰਬਰ 2019 ਵਿੱਚ ਇੱਕ ਜਨਤਿਕ ਨੋਟਿਸ ਰਾਹੀਂ ਡਾਇਟਾਂ ਵਿੱਚ ਤਾਇਨਾਤ ਹੋਣ ਦੇ ਚਾਹਵਾਨਾਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਸੀ। ਇਸ ਦੇ ਆਧਾਰ ‘ਤੇ ਯੋਗ ਉਮੀਦਵਾਰਾਂ ਦੀ ਚੋਣ ਕਰਨ ਉਪਰੰਤ 43 ਲੈਕਚਰਾਰਾਂ ਨੂੰ ਸਕੂਲਾਂ ਤੋਂ ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾਵਾਂ ਵਿੱਚ ਤਾਇਨਾਤ ਕੀਤਾ ਗਿਆ ਹੈ, ਜਦਕਿ 28 ਲੈਕਚਰਾਰਾਂ ਨੂੰ ਡਾਇਟਾਂ ਤੋਂ ਬਦਲ ਕੇ ਸਕੂਲਾਂ ਵਿੱਚ ਭੇਜਿਆ ਗਿਆ ਹੈ।