Business
73.5 ਰੁਪਏ LPG ਗੈਸ ਸਿਲੰਡਰ ਹੋਇਆ ਮਹਿੰਗਾ, ਜਾਣੋ ਅੱਜ ਦੀਆਂ ਕੀਮਤਾਂ
ਮਹੀਨੇ ਦੀ ਸ਼ੁਰੂਆਤ ਵਿਚ ਹੀ ਦੇਸ਼ ਦੇ ਲੋਕਾਂ ਨੂੰ ਮਹਿੰਗਾਈ ਦਾ ਇੱਕ ਹੋਰ ਝਟਕਾ ਲੱਗਾ ਹੈ। ਸਰਕਾਰੀ ਤੇਲ ਕੰਪਨੀਆਂ ਨੇ ਐਲ.ਪੀ.ਜੀ. ਗੈਸ ਸਿਲੰਡਰਾਂ ਦੀਆਂ ਕੀਮਤਾਂ ਵਧਾ ਦਿੱਤੀਆਂ ਹਨ। ਦੇਸ਼ ਦੀ ਸਭ ਤੋਂ ਵੱਡੀ ਸਰਕਾਰੀ ਤੇਲ ਕੰਪਨੀ ਇੰਡੀਅਨ ਆਇਲ ਕਾਰਪੋਰੇਸ਼ਨ ਨੇ 19 ਕਿਲੋ ਦੇ ਵਪਾਰਕ ਗੈਸ ਸਿਲੰਡਰ ਦੀ ਕੀਮਤ ‘ਚ 73.5 ਰੁਪਏ ਪ੍ਰਤੀ ਸਿਲੰਡਰ ਦਾ ਵਾਧਾ ਕੀਤਾ ਹੈ। ਇਸ ਤੋਂ ਬਾਅਦ ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ 19 ਕਿਲੋ ਵਪਾਰਕ ਗੈਸ ਸਿਲੰਡਰ ਦੀ ਕੀਮਤ 1550 ਰੁਪਏ ਤੋਂ ਵੱਧ ਕੇ 1623 ਰੁਪਏ ਪ੍ਰਤੀ ਸਿਲੰਡਰ ਹੋ ਗਈ ਹੈ। ਤੇਲ ਕੰਪਨੀਆਂ ਨੇ 14.2 ਕਿਲੋਗ੍ਰਾਮ ਗੈਰ-ਸਬਸਿਡੀ ਵਾਲੇ ਘਰੇਲੂ ਰਸੋਈ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਵਾਧਾ ਨਹੀਂ ਕੀਤਾ ਹੈ। ਇਸ ਦੀ ਕੀਮਤ ‘ਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਦਿੱਲੀ ਵਿੱਚ 14.2 ਕਿਲੋਗ੍ਰਾਮ ਗੈਰ ਸਬਸਿਡੀ ਵਾਲੇ ਰਸੋਈ ਗੈਸ ਸਿਲੰਡਰ ਦੀ ਕੀਮਤ 834.50 ਰੁਪਏ ਉੱਤੇ ਸਥਿਰ ਹੈ। ਪਿਛਲੇ ਮਹੀਨੇ ਯਾਨੀ ਜੁਲਾਈ ਵਿੱਚ ਤੇਲ ਕੰਪਨੀਆਂ ਨੇ ਘਰੇਲੂ ਰਸੋਈ ਗੈਸ ਸਿਲੰਡਰ ਦੀ ਕੀਮਤ ਵਿੱਚ 25.50 ਰੁਪਏ ਦਾ ਵਾਧਾ ਕੀਤਾ ਸੀ।
ਜਾਣੋ ਬਿਨਾਂ ਸਬਸਿਡੀ ਵਾਲੇ 14.2 ਕਿ.ਗ੍ਰਾ ਸਿਲੰਡਰ ਦੀ ਕੀਮਤਾਂ। ਦਿੱਲੀ – 834.50 ਰੁਪਏ, ਕੋਲਕਾਤਾ – 861 ਰੁਪਏ, ਮੁੰਬਈ – 834.50, ਚੇਨਈ – 850.50
ਵਪਾਰਕ ਗੈਸ ਸਿਲੰਡਰ ਦੀ ਕੀਮਤ ਰੁਪਿਆ ਵਿਚ: –
ਦਿੱਲੀ – 1623, ਕੋਲਕਾਤਾ – 1629, ਮੁੰਬਈ – 1579.50, ਚੇਨਈ – 1761
ਮਈ ਅਤੇ ਜੂਨ ਵਿੱਚ ਘਰੇਲੂ ਸਿਲੰਡਰਾਂ ਦੀ ਕੀਮਤ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਸੀ। ਅਪ੍ਰੈਲ ਵਿੱਚ ਐਲ.ਪੀ.ਜੀ. ਸਿਲੰਡਰ ਦੀ ਕੀਮਤ ਵਿੱਚ 10 ਰੁਪਏ ਦੀ ਕਟੌਤੀ ਕੀਤੀ ਗਈ ਸੀ। ਅੱਜ ਦਿੱਲੀ ਵਿੱਚ ਐਲ.ਪੀ.ਜੀ. ਸਿਲੰਡਰ ਦੀ ਕੀਮਤ 834 ਰੁਪਏ ਹੈ। ਦਿੱਲੀ ਵਿੱਚ ਐਲ.ਪੀ.ਜੀ. ਸਿਲੰਡਰ ਦੀ ਕੀਮਤ ਇਸ ਸਾਲ ਜਨਵਰੀ ਵਿੱਚ 694 ਰੁਪਏ ਸੀ, ਜੋ ਫਰਵਰੀ ਵਿੱਚ ਵਧਾ ਕੇ 719 ਰੁਪਏ ਪ੍ਰਤੀ ਸਿਲੰਡਰ ਕਰ ਦਿੱਤੀ ਗਈ ਸੀ। 15 ਫਰਵਰੀ ਨੂੰ ਕੀਮਤ ਵਧਾ ਕੇ 769 ਰੁਪਏ ਕਰ ਦਿੱਤੀ ਗਈ ਸੀ। ਇਸ ਤੋਂ ਬਾਅਦ 25 ਫਰਵਰੀ ਨੂੰ ਐਲਪੀਜੀ ਸਿਲੰਡਰ ਦੀ ਕੀਮਤ 794 ਰੁਪਏ ਕਰ ਦਿੱਤੀ ਗਈ ਸੀ। ਮਾਰਚ ਵਿੱਚ ਐਲ.ਪੀ.ਜੀ. ਸਿਲੰਡਰ ਦੀ ਕੀਮਤ ਘਟਾ ਕੇ 819 ਰੁਪਏ ਕਰ ਦਿੱਤੀ ਗਈ ਸੀ।
ਮਹੀਨਾ ਦਿੱਲੀ ਕੋਲਕਾਤਾ ਮੁੰਬਈ ਚੇਨਈ
1 ਅਗਸਤ 834.5 861 834.5 850
1 ਜੁਲਾਈ 834.5 861 834.5 850
1 ਜੂਨ 809 835.5 809 825
1 ਮਈ 809 835.5 809 825
1 ਅਪ੍ਰੈਲ 809 835.5 809 825
1 ਮਾਰਚ 819 845.5 819 835
25 ਫਰਵਰੀ 794 820.5 794 810
15 ਫਰਵਰੀ 769 795.5 769 785
4 ਫਰਵਰੀ 719 745.5 719 735
1 ਜਨਵਰੀ 694 720.5 694 710