National
ਬ੍ਰਾਜ਼ੀਲ ‘ਚ ਭਿਆਨਕ ਹੜ੍ਹ ਕਾਰਨ 75 ਲੋਕਾਂ ਦੀ ਮੌਤ, 100 ਤੋਂ ਵੱਧ ਲਾਪਤਾ
ਬ੍ਰਾਜ਼ੀਲ ਦੇ ਰਾਜ ਨਾਗਰਿਕ ਸੁਰੱਖਿਆ ਅਧਿਕਾਰੀਆਂ ਦੇ ਮੁਤਾਬਿਕ , ਬਾਰਿਸ਼ ਦੇ ਨਤੀਜੇ ਵਜੋਂ 88,000 ਤੋਂ ਵੱਧ ਲੋਕ ਆਪਣੇ ਘਰਾਂ ਤੋਂ ਬੇਘਰ ਹੋ ਗਏ ਹਨ। ਰਾਜ ਦੇ ਗਵਰਨਰ ਨੇ ਕਿਹਾ ਹੈ ਕਿ ਬਚਾਅ ਮੁਹਿੰਮ ਦੌਰਾਨ ਮਰਨ ਵਾਲਿਆਂ ਦੀ ਗਿਣਤੀ ਵਧਣ ਦੀ ਸੰਭਾਵਨਾ ਹੈ।
ਬ੍ਰਾਜ਼ੀਲ ਇਸ ਸਮੇਂ ਭਿਆਨਕ ਹੜ੍ਹਾਂ ਦੀ ਲਪੇਟ ‘ਚ ਹੈ। ਬ੍ਰਾਜ਼ੀਲ ‘ਚ ਭਿਆਨਕ ਹੜ੍ਹ ਕਾਰਨ ਮਰਨ ਵਾਲਿਆਂ ਦੀ ਗਿਣਤੀ ਵਧ ਕੇ 75 ਹੋ ਗਈ ਹੈ। ਇਸ ਦੇ ਨਾਲ ਹੀ 100 ਤੋਂ ਵੱਧ ਲੋਕ ਲਾਪਤਾ ਦੱਸੇ ਜਾ ਰਹੇ ਹਨ। ਇਹ ਹੜ੍ਹ ਬ੍ਰਾਜ਼ੀਲ ਦੇ ਦੱਖਣੀ ਰੀਓ ਗ੍ਰਾਂਡੇ ਡੋ ਸੁਲ ਰਾਜ ਵਿਚ ਆਇਆ ਹੈ, ਜਿਸ ਕਾਰਨ ਆਮ ਜਨਜੀਵਨ ਪ੍ਰਭਾਵਿਤ ਹੋ ਗਿਆ ਹੈ। ਖੇਤਰ ਦੇ ਗਵਰਨਰ ਐਡੁਆਰਡੋ ਲੇਇਟ ਨੇ ਕਿਹਾ ਕਿ ਅਸੀਂ ਜਿਸ ਤਬਾਹੀ ਦਾ ਸਾਹਮਣਾ ਕਰ ਰਹੇ ਹਾਂ ਉਹ ਬੇਮਿਸਾਲ ਹੈ।