Punjab
ਪੰਜਾਬ ‘ਚ ਮੀਂਹ ਨੂੰ ਲੈ ਕੇ ਹੋਇਆ ਅਲਰਟ ਜਾਰੀ
WEATHER UPDATE : ਪੰਜਾਬ ਵਿੱਚ ਪ੍ਰੀ ਮਾਨਸੂਨ ਸ਼ੁਰੂ ਹੋ ਗਿਆ ਹੈ। ਮੀਂਹ ਨੇ ਕਈ ਜ਼ਿਲ੍ਹਿਆਂ ਵਿੱਚ ਤਬਾਹੀ ਮਚਾ ਦਿੱਤੀ ਹੈ, ਜਦੋਂ ਕਿ 4 ਜ਼ਿਲ੍ਹਿਆਂ ਵਿੱਚ ਸੋਕੇ ਦੀ ਸਥਿਤੀ ਬਣੀ ਹੋਈ ਹੈ। ਮੌਸਮ ਵਿਭਾਗ ਮੁਤਾਬਕ ਇਸ ਸਾਲ ਮਾਨਸੂਨ ਲੰਬਾ ਚੱਲੇਗਾ। ਆਈਐਮਡੀ ਮੁਤਾਬਕ ਪੰਜਾਬ ਵਿੱਚ ਹੁਣ ਤੱਕ 64 ਫ਼ੀਸਦੀ ਮੀਂਹ ਪਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ‘ਚ 45.1 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ ਜਦਕਿ ਔਸਤ 27.5 ਮਿਲੀਮੀਟਰ ਹੈ। ਤੁਹਾਨੂੰ ਦੱਸ ਦੇਈਏ ਕਿ ਫ਼ਿਰੋਜ਼ਪੁਰ, ਮੋਗਾ, ਹੁਸ਼ਿਆਰਪੁਰ ਅਤੇ ਐੱਸ.ਬੀ.ਐੱਸ. ਸ਼ਹਿਰ ਵਿੱਚ ਘੱਟ ਬਾਰਿਸ਼ ਦਰਜ ਕੀਤੀ ਗਈ ਹੈ।
ਮੌਸਮ ਵਿਭਾਗ ਮੁਤਾਬਕ ਪੰਜਾਬ ਦੇ ਹੁਸ਼ਿਆਰਪੁਰ, ਨਵਾਂਸ਼ਹਿਰ, ਪਠਾਨਕੋਟ ਅਤੇ ਰੂਪਨਗਰ ਜ਼ਿਲ੍ਹਿਆਂ ਵਿੱਚ ਬਾਰਿਸ਼ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ ਅਤੇ ਬਾਕੀ ਜ਼ਿਲ੍ਹਿਆਂ ਵਿੱਚ ਆਮ ਵਾਂਗ ਮੀਂਹ ਅਤੇ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। ਪੰਜਾਬ ‘ਚ ਅੰਮ੍ਰਿਤਸਰ ‘ਚ 33 ਡਿਗਰੀ, ਜਲੰਧਰ ‘ਚ 33.5 ਡਿਗਰੀ, ਲੁਧਿਆਣਾ ‘ਚ 33.5 ਡਿਗਰੀ, ਪਟਿਆਲਾ ‘ਚ 35 ਡਿਗਰੀ ਅਤੇ ਮੋਹਾਲੀ ‘ਚ 35.3 ਡਿਗਰੀ ਤਾਪਮਾਨ ਦਰਜ ਕੀਤਾ ਗਿਆ। ਉਕਤ ਜ਼ਿਲ੍ਹਿਆਂ ਵਿੱਚ ਬੱਦਲ ਛਾਏ ਰਹਿਣ ਅਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।