Ludhiana
8.49 ਕਰੋੜ ਦੀ ਲੁੱਟ ਦਾ ਮਾਮਲਾ: ‘ਡਾਕੂ ਹਸੀਨਾ’ ਬਾਰੇ ਪੁਲਿਸ ਨੇ ਕੀਤਾ ਵੱਡਾ ਖ਼ੁਲਾਸਾ

ਲੁਧਿਆਣਾ 19 ਜੂਨ 2023: ਸੀ.ਐਮ.ਐਸ ਏਜੰਸੀ ‘ਚ 8.49 ਕਰੋੜ ਦੀ ਲੁੱਟ ਦੇ ਮਾਮਲੇ ‘ਚ ਪੁਲਸ ਨੇ ਗ੍ਰਿਫਤਾਰ ਦੋਸ਼ੀਆਂ ਨੂੰ ਆਹਮੋ-ਸਾਹਮਣੇ ਬਿਠਾ ਕੇ ਪੁੱਛਗਿੱਛ ਕੀਤੀ। ਉਸ ਪੁਛਗਿੱਛ ਵਿੱਚ ਸਾਹਮਣੇ ਆਇਆ ਹੈ ਕਿ ਲੁੱਟ ਦੀ ਅਸਲ ਮਾਸਟਰਮਾਈਂਡ ਮਨਦੀਪ ਕੌਰ ਨਹੀਂ ਬਲਕਿ ਮਨਜਿੰਦਰ ਸਿੰਘ ਸੀ।
ਪਹਿਲਾਂ ਫੜੇ ਜਾਣ ਤੋਂ ਬਾਅਦ ਮਨਜਿੰਦਰ ਸਿੰਘ ਨੇ ਮਨਦੀਪ ਕੌਰ ਉਰਫ ਮੋਨਾ ਨੂੰ ਮਾਸਟਰਮਾਈਂਡ ਦੱਸਿਆ ਸੀ ਪਰ ਹੁਣ ਪੁੱਛਗਿੱਛ ‘ਚ ਇਸ ਗੱਲ ਦਾ ਖੁਲਾਸਾ ਹੋਇਆ ਹੈ। ਜਾਣਕਾਰੀ ਅਨੁਸਾਰ ਦੱਸਿਆ ਜਾ ਰਿਹਾ ਹੈ ਕਿ ਇਸ ਤੋਂ ਇਲਾਵਾ ਇਹ ਵੀ ਪਤਾ ਲੱਗਾ ਹੈ ਕਿ ਵਾਰਦਾਤ ਤੋਂ ਇੱਕ ਮਹੀਨਾ ਪਹਿਲਾਂ ਤੋਂ ਹੀ ਮੁਲਜ਼ਮ ਲਗਾਤਾਰ ਮੀਟਿੰਗਾਂ ਕਰਦੇ ਆ ਰਹੇ ਹਨ। ਘਟਨਾ ਤੋਂ ਇਕ ਦਿਨ ਪਹਿਲਾਂ ਜਗਰਾਉਂ ਦੇ ਇਕ ਢਾਬੇ ‘ਤੇ ਉਨ੍ਹਾਂ ਦੀ ਮੀਟਿੰਗ ਹੋਈ ਸੀ। ਜਿੱਥੇ ਸਾਰੇ ਮੁਲਜ਼ਮ ਇਕੱਠੇ ਹੋਏ ਸਨ। ਇਸ ਆਖ਼ਰੀ ਮੀਟਿੰਗ ਵਿੱਚ ਸਾਰੀ ਯੋਜਨਾ ਬਾਰੇ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਮੁਲਜ਼ਮ ਵੱਖ ਹੋ ਗਏ। ਉਧਰ, ਪੁਲਿਸ ਦਾ ਕਹਿਣਾ ਹੈ ਕਿ ਹੁਣ ਤੱਕ ਦੀ ਜਾਂਚ ਵਿੱਚ ਮਨਦੀਪ ਕੌਰ ਹੀ ਮਾਸਟਰਮਾਈਂਡ ਪਾਈ ਗਈ ਹੈ, ਕਿਉਂਕਿ ਬੰਧਕ ਬਣਾਉਣ ਵਾਲੇ ਕਰਮਚਾਰੀਆਂ ਨੇ ਦੱਸਿਆ ਕਿ ਘਟਨਾ ਦੇ ਸਮੇਂ ਇੱਕ ਔਰਤ ਉੱਥੇ ਸੀ, ਜੋ ਸਾਰਿਆਂ ਨੂੰ ਕੰਮ ਕਰਨ ਲਈ ਕਹਿ ਰਹੀ ਸੀ। ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਫੜੇ ਜਾਣ ਤੋਂ ਬਾਅਦ ਅਕਸਰ ਦੋਸ਼ੀ ਇਕ-ਦੂਜੇ ‘ਤੇ ਦੋਸ਼ ਲਗਾਉਂਦੇ ਹਨ।