Connect with us

Punjab

ਪਟਿਆਲਾ ਜ਼ਿਲ੍ਹੇ ‘ਚ 14 ਜੂਨ ਨੂੰ ਲੱਗਣਗੇ 8 ਜਨ ਸੁਵਿਧਾ ਕੈਂਪ

Published

on

ਪਟਿਆਲਾ: ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ‘ਚ ਹਰੇਕ ਵਿਅਕਤੀ ਤੱਕ ਸਰਕਾਰੀ ਸਕੀਮਾਂ ਦਾ ਲਾਭ ਪਹੁੰਚਾਉਣ ਲਈ ਹਰੇਕ ਮਹੀਨੇ ਲਗਾਏ ਜਾ ਰਹੇ ਜਨ ਸੁਵਿਧਾ ਕੈਂਪ ਇਸ ਵਾਰ 14 ਜੂਨ ਨੂੰ ਪਟਿਆਲਾ ਜ਼ਿਲ੍ਹੇ ਦੇ ਵਿਧਾਇਕ ਸਾਹਿਬਾਨ ਦੇ ਸਹਿਯੋਗ ਨਾਲ ਸਾਰੇ ਹਲਕਿਆਂ ਅੰਦਰ ਵੱਖ-ਵੱਖ ਥਾਵਾਂ ‘ਤੇ ਲਗਾਏ ਜਾਣਗੇ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਲੋਕਾਂ ਨੂੰ ਇਨ੍ਹਾਂ ਕੈਂਪਾਂ ਦਾ ਲਾਭ ਲੈਣ ਦੀ ਅਪੀਲ ਕਰਦਿਆਂ ਦੱਸਿਆ ਕਿ ਕੈਂਪਾਂ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਮੌਕੇ ‘ਤੇ ਹੀ ਪ੍ਰਸ਼ਾਸਨਿਕ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ ਤੇ ਲੋਕਾਂ ਦੇ ਜਾਇਜ਼ ਅਤੇ ਹੋਣ ਵਾਲੇ ਕੰਮ ਮੌਕੇ ‘ਤੇ ਨਿਪਟਾਏ ਜਾਣਗੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦੇ ਸਹਿਯੋਗ ਨਾਲ ਜਨ ਸੁਵਿਧਾ ਕੈਂਪ ਕਸ਼ਯਪ ਰਾਜਪੂਤ ਸਭਾ ਬੰਡੂਗਰ ਧਰਮਸ਼ਾਲਾ ਵਿਖੇ ਅਤੇ ਪਟਿਆਲਾ ਦਿਹਾਤੀ ਦੇ ਵਿਧਾਇਕ ਡਾ. ਬਲਬੀਰ ਸਿੰਘ ਦੇ ਸਹਿਯੋਗ ਨਾਲ ਸਰਕਾਰੀ ਐਲੀਮੈਂਟਰੀ ਸਕੂਲ ਤਫੱਜਲਪੁਰਾ, ਨਜਦੀਕ ਗੁਰਬਖਸ਼ ਕਲੋਨੀ ਵਿਖੇ ਇਹ ਕੈਂਪ ਲੱਗਣਗੇ। ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੇ ਸਹਿਯੋਗ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੁਧਨਸਾਧਾਂ, ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਦੇ ਸਹਿਯੋਗ ਨਾਲ ਡੇਰਾ ਬਾਬਾ ਮੰਗੇਸ਼ਰ ਦਾਸ ਜੀ, ਗਰਾਮ ਪੰਚਾਇਤ ਕੁਲਾਰਾਂ ਤੇ ਨਾਭਾ ਦੇ ਐਮ.ਐਲ.ਏ. ਗੁਰਦੇਵ ਸਿੰਘ ਦੇਵ ਮਾਨ ਦੇ ਸਹਿਯੋਗ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛੀਟਾਵਾਲਾ ਵਿਖੇ ਜਨ ਸੁਵਿਧਾ ਕੈਂਪ ਲਗਾਏ ਜਾਣਗੇ।

ਉਨ੍ਹਾਂ ਅੱਗੇ ਦੱਸਿਆ ਕਿ ਸ਼ੁਤਰਾਣਾ ਦੇ ਐਮ.ਐਲ.ਏ. ਕੁਲਵੰਤ ਸਿੰਘ ਬਾਜੀਗਰ ਦੇ ਸਹਿਯੋਗ ਸਦਕਾ ਸਰਕਾਰੀ ਮਿਡਲ ਸਕੂਲ ਬਰਾਸ ਪਾਤੜਾਂ, ਰਾਜਪੁਰਾ ਦੇ ਐਮ.ਐਲ.ਏ. ਨੀਨਾ ਮਿੱਤਲ ਦੇ ਸਹਿਯੋਗ ਨਾਲ ਸੀਨੀਅਰ ਸੈਕੰਡਰੀ ਸਕੂਲ ਅਲੂਣਾ ਬਸੰਤਪੁਰਾ ਰਾਜਪੁਰਾ ਵਿਖੇ ਅਤੇ ਘਨੌਰ ਦੇ ਵਿਧਾਇਕ ਗੁਰਲਾਲ ਘਨੌਰ ਦੇ ਸਹਿਯੋਗ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੰਭੂਕਲਾਂ ਘਨੌਰ ਵਿਖੇ ਇਹ ਜਨ ਸੁਵਿਧਾ ਕੈਂਪ 14 ਜੂਨ ਨੂੰ ਕੈਂਪ ਲਗਾਏ ਜਾਣਗੇ। ਸਾਕਸ਼ੀ ਸਾਹਨੀ ਨੇ ਲੋਕਾਂ ਨੂੰ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕਰਦਿਆ ਕਿਹਾ ਕਿ ਕੈਂਪਾਂ ‘ਚ ਲੋਕਾਂ ਨੂੰ ਵੱਖ ਵੱਖ ਵਿਭਾਗਾਂ ਵੱਲੋਂ ਦਿੱਤੀਆਂ ਜਾਂਦੀਆਂ ਸੇਵਾਵਾਂ ਇੱਕੋ ਛੱਤ ਥੱਲੇ ਉਪਲਬਧ ਹੋਣਗੀਆਂ।