Connect with us

Uncategorized

ਪੰਜਾਬ ਵਿੱਚ ਭਾਰੀ ਮੀਂਹ ਦਾ ਅਲਰਟ

Published

on

ਪੰਜਾਬ ਵਿੱਚ ਮੋਨਸੁਨ ਹੋਲੀ- ਹੋਲੀ ਦਸਤਕ ਦੇ ਰਿਹਾ ਏ….ਅੱਜ ਵੀ ਕਈ ਜ਼ਿਲ੍ਹਿਆਂ ਵਿਚ ਭਾਰੀ ਮੀਂਹ ਦਾ ਅਲਰਟ ਏ…. ਮੰਗਲਵਾਰ ਨੂੰ ਪੰਜਾਬ ਵਿੱਚ ਮਾਨਸੂਨ ਤੋਂ ਪਹਿਲਾਂ ਬਾਰਿਸ਼ ਦਸਤਕ ਦਿੱਤੀ। ਕਈ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਨਾਲ ਮੀਂਹ ਸ਼ੁਰੂ ਹੋ ਗਿਆ। ਦਿਨ ਭਰ ਬੱਦਲ ਛਾਏ ਰਹੇ ਅਤੇ ਹਲਕੀ ਬਾਰਿਸ਼ ਜਾਰੀ ਰਹੀ। ਜਿਸ ਨਾਲ ਲੋਕਾਂ ਨੂੰ ਪਿਛਲੇ ਦਸ ਦਿਨਾਂ ਤੋਂ ਚੱਲ ਰਹੀ ਭਿਆਨਕ ਗਰਮੀ ਤੋਂ ਰਾਹਤ ਮਿਲੀ।

ਮੌਸਮ ਵਿਭਾਗ ਦਾ ਕਹਿਣਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਤਾਪਮਾਨ ਵਿੱਚ ਹੋਰ ਵੀ ਗਿਰਾਵਟ ਅਵੇਗੀ ਅਤੇ 19 ਤੋਂ 23 ਜੂਨ ਨੂੰ ਪੰਜਾਬ, ਹਰਿਆਣਾ ਵਿੱਚ ਅਤੇ ਪੱਛਮੀ ਉੱਤਰ ਪ੍ਰਦੇਸ਼ ਵਿੱਚ ਭਾਰੀ ਮੀਂਹ ਪਵੇਗਾ।

ਪੰਜਾਬ ਅਤੇ ਹਰਿਆਣਾ ਦੇ ਉੱਤਰੀ ਜ਼ਿਲ੍ਹਿਆਂ ਵਿੱਚ ਮੀਂਹ ਪਵੇਗਾ। 18 ਅਤੇ 19 ਜੂਨ ਨੂੰ ਥੋੜਾ ਮੀਂਹ ਪਵੇਗਾ ਅਤੇ 19 ਤਰੀਕ ਦੀ ਸ਼ਾਮ ਤੋਂ ਬਾਅਦ ਭਾਰੀ ਮੀਂਹ ਪੈਣ ਦੀ ਚੇਤਾਵਨੀ ਹੈ। ਚੰਡੀਗੜ੍ਹ ਸਮੇਤ ਪੰਜਾਬ ਅਤੇ ਹਰਿਆਣਾ ਵਿੱਚ 19 ਜੂਨ ਦੀ ਸ਼ਾਮ ਤੋਂ ਭਾਰੀ ਮੀਂਹ ਪੈਣ ਤੋਂ ਬਾਅਦ, 20 ਜੂਨ, 21 ਜੂਨ, 22 ਜੂਨ ਅਤੇ 23 ਜੂਨ ਨੂੰ ਮੀਂਹ ਪਵੇਗਾ।

Continue Reading