Punjab
ਛਾਪੇਮਾਰੀ ਦੌਰਾਨ 9 ਵਿਅਕਤੀ ਗ੍ਰਿਫ਼ਤਾਰ, 1.11 ਲੱਖ ਤੋਂ ਵੱਧ ਨਸ਼ੀਲੀਆਂ ਗੋਲੀਆਂ ਬਰਾਮਦ
PUNJAB : ਅੰਤਰਰਾਸ਼ਟਰੀ ਨਸ਼ੀਲੇ ਪਦਾਰਥਾਂ ਦੇ ਨੈੱਟਵਰਕ ਨੂੰ ਵੱਡਾ ਝਟਕਾ ਲੱਗਾ ਹੈ। ਜਾਣਕਾਰੀ ਮੁਤਾਬਕ ਜਲੰਧਰ ਕਮਿਸ਼ਨਰੇਟ ਪੁਲਸ ਨੇ ਨਸ਼ੇ ਦੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਅਤੇ ਕਈ ਥਾਵਾਂ ਤੇ ਛਾਪੇਮਾਰੀ ਕੀਤੀ ਹੈ ।
DGP ਗੌਰਵ ਯਾਦਵ ਨੇ ਦਿੱਤੀ ਜਾਣਕਾਰੀ
ਡੀਜੀਪੀ ਗੌਰਵ ਯਾਦਵ ਨੇ ਟਵੀਟ ‘ਤੇ ਜਾਣਕਾਰੀ ਦਿੰਦਿਆਂ ਕਿਹਾ, ਛਾਪੇਮਾਰੀ ਦੌਰਾਨ 9 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਦੌਰਾਨ ਵਿਅਕਤੀਆਂ ਕੋਲੋਂ 1.11 ਲੱਖ ਤੋਂ ਵੱਧ ਨਸ਼ੀਲੀਆਂ ਗੋਲੀਆਂ, ਕੈਪਸੂਲ ਅਤੇ ਹੋਰ ਦਵਾਈਆਂ ਸਮੇਤ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਕੀਤਾ ਗਿਆ ਹੈ। ਫਿਲਹਾਲ ਪੁਲਿਸ ਵੱਲੋਂ ਐਫ.ਆਈ.ਆਰ. ਦਰਜ ਕੀਤਾ ਗਿਆ ਹੈ। ਪੁਲਿਸ ਨੇ ਨਜਾਇਜ਼ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲੀਸ ਨੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ ਹੈ ਕਿ ਉਪਰੋਕਤ ਮੁਲਜ਼ਮਾਂ ਦੇ ਕਿਸ ਨਾਲ ਸਬੰਧ ਹਨ। ਪੁਲਿਸ ਨੂੰ ਪੁੱਛਗਿੱਛ ਦੌਰਾਨ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ।
NDPS ਤਹਿਤ FIR ਦਰਜ ਕਰ ਲਈ ਗਈ ਹੈ ਅਤੇ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਗਿਰਦਾਵਰੀ ਨੂੰ ਅਸਮਰੱਥ ਬਣਾਉਣ ਲਈ ਹੋਰ ਪਿਛੜੇ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ।