Delhi
ਦਿੱਲੀ ‘ਚ ਕੋਰੋਨਾ ਦੇ 92 ਨਵੇਂ ਮਾਮਲੇ ਆਏ ਸਾਹਮਣੇ, ਕੁੱਲ ਕੇਸ ਹੋਏ 2,248

ਕੋਰੋਨਾ ਦਾ ਕਹਿਰ ਦਿਨੋਂ ਦਿਨ ਦੇਸ਼ਾ ਵਿਦੇਸ਼ਾ ਚ ਵੱਧ ਰਿਹਾ ਹੈ। ਦੱਸ ਦਈਏ ਰਾਜਧਾਨੀ ਦਿੱਲੀ ‘ਚ ਵੀ ਕੋਰੋਨਾ ਦਾ ਕਹਿਰ ਜਾਰੀ ਹੈ। ਇੱਥੇ ਹਰ ਰੋਜ ਕੇਸ ਵੱਧਦੇ ਜਾ ਰਹੇ ਹਨ। ਬੁੱਧਵਾਰ ਨੂੰ ਦਿੱਲੀ ‘ਚ ਕੋਰੋਨਾ ਦੇ 92 ਨਵੇਂ ਮਾਮਲੇ ਸਾਹਮਣੇ ਆਏ ਹਨ। ਜਿਸ ਤੋਂ ਬਾਅਦ ਇੱਥੇ ਕੋਰੋਨਾ ਮਰੀਜ਼ਾ ਦੀ ਗਿਣਤੀ 2248 ਹੋ ਗਈ ਹੈ। ਦਿੱਲੀ ‘ਚ ਕੋਰੋਨਾ ਨਾਲ 48 ਲੋਕਾਂ ਦੀ ਮੌਤ ਹੋ ਚੁੱਕੀ ਹੈ ਤੇ ਬੁੱਧਵਾਰ ਨੂੰ ਵੀ ਇਕ ਮੌਤ ਵੀ ਹੋਈ ਹੈ।
ਦਸਣਯੋਗ ਹੈ ਕਿ ਦਿੱਲੀ ‘ਚ 724 ਮਰੀਜ਼ ਠੀਕ ਵੀ ਹੋ ਚੁੱਕੇ ਹਨ। ਭਾਰਤ ਵਿੱਚ ਕੋਰੋਨਾ ਪੀੜਤਾਂ ਦੀ ਗਿਣਤੀ 20 ਹਜ਼ਾਰ ਤੋਂ ਪਾਰ ਹੋ ਚੁੱਕੀ ਹੈ।