Connect with us

punjab

ਸੂਬੇ ਵਿੱਚ ਖਰੀਦ ਦੇ ਚੌਥੇ ਦਿਨ 93266.413 ਮੀਟਿ੍ਰਕ ਟਨ ਝੋਨੇ ਦੀ ਹੋਈ ਖ਼ਰੀਦ : ਆਸ਼ੂ

Published

on

Bharat Bhushan Ashu

ਸੂਬੇ ਵਿੱਚ ਖਰੀਦ ਦੇ ਚੌਥੇ ਦਿਨ 93266.413 ਮੀਟਿ੍ਰਕ ਟਨ ਝੋਨੇ ਦੀ ਹੋਈ ਖ਼ਰੀਦ :  ਆਸ਼ੂ

ਵਿਭਾਗ ਵੱਲੋਂ ਕਿਸਾਨਾਂ ਦੇ 158.32 ਕਰੋੜ ਦੀ ਰਾਸ਼ੀ ਕਲੀਅਰ 

ਚੰਡੀਗੜ, 6 ਅਕਤੂਬਰ :ਪੰਜਾਬ ਰਾਜ ਵਿੱਚ ਅੱਜ ਝੋਨੇ ਦੀ ਖਰੀਦ ਦੇ ਚੌਥੇ ਦਿਨ ਸਰਕਾਰੀ ਏਜੰਸੀਆਂ ਵੱਲੋਂ 93266.413 ਮੀਟਿ੍ਰਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। 
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਪੰਜਾਬ ਸ੍ਰੀ ਭਾਰਤ ਭੂਸ਼ਨ ਆਸ਼ੂ ਨੇ ਦੱਸਿਆ ਕਿ  ਖਰੀਦ ਦੇ ਚੌਥੇ ਦਿਨ ਸੂਬੇ ਦੀਆਂ ਮੰਡੀਆਂ ਵਿੱਚ 232915.333 ਮੀਟਿ੍ਰਕ ਟਨ ਝੋਨਾ  ਸਰਕਾਰੀ ਏਜੰਸੀਆਂ ਵਲੋਂ ਅਤੇ 8310 ਮੀਟਿ੍ਰਕ ਟਨ ਮਿਲਰਜ ਵਲੋਂ ਖਰੀਦਿਆ ਗਿਆ ਹੈ। ਉਨਾਂ ਦੱਸਿਆ ਕਿ ਸੂਬੇ ਦੀਆਂ  ਮੰਡੀਆਂ ਵਿੱਚ ਖਰੀਦ ਦੇ ਚੌਥੇ ਦਿਨ 98353.50  ਮੀਟਿ੍ਰਕ ਟਨ ਝੋਨੇ ਦੀ ਆਮਦ ਹੋਈ ਹੈ। 

ਸ਼੍ਰੀ ਆਸ਼ੂ ਨੇ ਦੱਸਿਆ ਕਿ ਹੁਣ ਤੱਕ ਸੂਬੇ ਵਿੱਚ ਕੁੱਲ 278483.25 ਮੀਟਿ੍ਰਕ ਟਨ ਝੋਨੇ ਦੀ ਆਮਦ ਹੋਈ ਹੈ ਜਿਸ ਵਿੱਚੋ 241225.30 ਮੀਟਿ੍ਰਕ ਟਨ ਝੋਨੇ ਦੀ ਖਰੀਦ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਕਿਸਾਨਾਂ ਦੇ 158.32 ਕਰੋੜ ਦੀ ਰਾਸ਼ੀ ਕਲੀਅਰ ਕਰ ਦਿੱਤੀ ਗਈ ਹੈ।

Continue Reading