Corona Virus
ਪੰਜਾਬ ਦੇ ਮੁੱਖ ਮੰਤਰੀ ਨੇ ਸ਼ਰਾਬ ਦੇ ਨਜਾਇਜ਼ ਕਾਰੋਬਾਰ ‘ਤੇ ਹੋਰ ਨਕੇਲ ਕਸਦਿਆਂ ਆਬਕਾਰੀ ਸੁਧਾਰ ਗਰੁੱਪ ਬਣਾਇਆ
ਚੰਡੀਗੜ, 6 ਜੂਨ : ਨਜਾਇਜ਼ ਸ਼ਰਾਬ ਦੇ ਕਾਰੋਬਾਰ ਦੇ ਮਾਮਲੇ ਵਿੱਚ ਵਿਸ਼ੇਸ਼ ਜਾਂਚ ਟੀਮ ਬਣਾਉਣ ਦੇ ਐਲਾਨ ਤੋਂ ਇਕ ਦਿਨ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਸੂਬੇ ਵਿੱਚ ਇਸ ਗੈਰ-ਕਾਨੂੰਨੀ ਗਤੀਵਿਧੀਆਂ ਉਤੇ ਹੋਰ ਨਕੇਲ ਕਸਦਿਆਂ ਉਤਪਾਦਕਾਂ, ਥੋਕ ਤੇ ਪ੍ਰਚੂਨ ਵਿਕਰੇਤਾ ਵਿਚਾਲੇ ਚੱਲ ਰਹੇ ਨਾਪਾਕ ਗਠਜੋੜ ਨੂੰ ਤੋੜਨ ਲਈ ਆਬਕਾਰੀ ਸੁਧਾਰ ਗਰੁੱਪ ਬਣਾਉਣ ਦਾ ਐਲਾਨ ਕੀਤਾ।
ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ 5 ਮੈਂਬਰੀ ਗਰੁੱਪ ਨੂੰ ਇਸ ਕਾਰੋਬਾਰ ਦੇ ਨਾਪਾਕ ਗਠਜੋੜ ਦਾ ਭਾਂਡਾ ਭੰਨਣ ਲਈ 60 ਦਿਨਾਂ ਦੇ ਅੰਦਰ ਆਪਣੀਆਂ ਸ਼ਿਫਾਰਸ਼ਾਂ ਸੌਂਪਣ ਲਈ ਕਿਹਾ ਗਿਆ ਹੈ ਤਾਂ ਜੋ ਸ਼ਰਾਬ ਦੀ ਨਜਾਇਜ਼ ਵਿਕਰੀ ਬੰਦ ਹੋ ਸਕੇ ਅਤੇ ਸੂਬੇ ਦਾ ਆਬਕਾਰੀ ਮਾਲੀਆ ਵਧ ਸਕੇ।
ਵਿਸ਼ੇਸ਼ ਜਾਂਚ ਟੀਮ (ਸਿਟ) ਜਿਸ ਨੂੰ ਸੂਬੇ ਅੰਦਰ ਸ਼ਰਾਬ ਦੇ ਨਾਜਾਇਜ਼ ਵਪਾਰ ਨਾਲ ਜੁੜੇ ਸਾਰੇ ਪਹਿਲੂਆਂ ਦੀ ਜਾਂਚ ਦਾ ਕੰਮ ਸੌਂਪਿਆ ਗਿਆ ਹੈ ਜਿਸ ਵਿੱਚ ਆਬਕਾਰੀ ਵਿਭਾਗ ਦੇ ਅਧਿਕਾਰੀਆਂ ਦੀ ਮਿਲੀਭੁਗਤ ਵੀ ਸ਼ਾਮਲ ਹੈ, ਦੇ ਬਰਾਬਰ ਕੰਮ ਕਰਦਿਆਂ ਗਰੁੱਪ ਵੱਲੋਂ ਅਜਿਹੀ ਮਿਲੀਭੁਗਤ ਕਾਰਨ ਸੂਬੇ ਨੂੰ ਆਮਦਨੀ ਪੱਖੋਂ ਹੋ ਰਹੇ ਨੁਕਸਾਨ ਪਿਛਲੇ ਖੱਪਿਆਂ ਦੀ ਨਿਸ਼ਾਨਦੇਹੀ ਕੀਤੀ ਜਾਵੇਗੀ।
ਮੁੱਖ ਮੰਤਰੀ ਵੱਲੋਂ ਇਸ ਗਰੁੱਪ ਨੂੰ ਬਾਕੀ ਸਾਰੀਆਂ ਧਿਰਾਂ ਨਾਲ ਵਿਸਥਾਰ ਵਿੱਚ ਵਿਚਾਰ ਵਟਾਂਦਰੇ ਬਾਅਦ ਲੰਮੇ ਸਮੇਂ ਦੇ ਕਾਨੂੰਨੀ ਅਤੇ ਪ੍ਰਸ਼ਾਸਨਿਕ ਸੁਧਾਰਾਂ ਸਬੰਧੀ ਸੁਝਾਅ ਦੇਣ ਲਈ ਆਦੇਸ਼ ਦਿੱਤੇ ਗਏ ਹਨ। ਇਸ ਪ੍ਰਕ੍ਰਿਆ ਵਿੱਚ ਸੁਧਾਰਾਂ ਲਈ ਬਣਾਏ ਇਸ ਗਰੁੱਪ ਵੱਲੋਂ ਵਿੱਤ ਮੰਤਰੀ ਦੇ ਪੱਛਮੀ ਬੰਗਾਲ ਦੇ ਦੌਰੇ ਸਮੇਂ ਅਤੇ ਪਹਿਲੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਵੱਲੋਂ ਪਹਿਲਾਂ ਹੀ ਪ੍ਰਾਪਤ ਹੋਏ ਸੁਝਾਵਾਂ/ਰਿਪੋਰਟਾਂ ਨੂੰ ਵਿਚਾਰਿਆ ਜਾ ਸਕਦਾ ਹੈ।