Connect with us

India

ਬਰਨਾਲਾ : ਜ਼ਮੀਨੀ ਝਗੜੇ ਨੂੰ ਲੈ ਕੇ ਚੱਲੀ ਗੋਲੀ, 2 ਸਕੇ ਭਰਾਵਾਂ ਦੀ ਮੌਕੇ ‘ਤੇ ਹੋਈ ਮੌਤ

Published

on

ਬਰਨਾਲਾ, ਸੁਖਚਰਨਪ੍ਰੀਤ, 11 ਜੂਨ : ਜ਼ਮੀਨੀ ਝਗੜੇ ਨੂੰ ਲੈ ਕੇ ਸੰਗਰੂਰ ਦੇ ਬਰਨਾਲਾ ‘ਚ ਗੋਲੀ ਚਲੀ ,ਪਿੰਡ ਰੂੜੇਕੇ ਕਲਾਂ ਵਿਖੇ ਜ਼ਮੀਨੀ ਝਗੜੇ ਸਬੰਧੀ ਹੋਏ ਤਕਰਾਰ ਪਿੱਛੋਂ ਇਕ ਵਾਰਦਾਤ ਹੋਈ, ਇਕ ਵਿਅਕਤੀ ਵੱਲੋਂ ਆਪਣੇ ਸਕੇ ਚਚੇਰੇ ਭਰਾਵਾਂ ’ਤੇ ਗੋਲੀ ਚਲਾਏ ਜਾਣ ਦੀ ਘਟਨਾ ’ਚ ਦੋ ਸਕੇ ਭਰਾਵਾਂ ਦੀ ਮੌਤ ਹੋ ਗਈ ਹੈ। ਦਸ ਦਈਏ ਕਿ ਇਹ ਝਗੜਾ ਖੂਨੀ ਰੂਪ ਧਾਰਨ ਕਰ ਗਿਆ। ਜਿਸ ਕਾਰਨ ਦੋਵਾਂ ਧਿਰਾਂ ਦੀ ਲੜਾਈ ਹੋ ਗਈ, ਜਿਸ ’ਚ ਕਰਮਜੀਤ ਸਿੰਘ ਨੇ ਆਪਣੇ ਲਾਇਸੈਂਸੀ ਰਿਵਾਲਵਰ ਨਾਲ ਆਪਣੇ ਚਚੇਰੇ ਭਰਾਵਾਂ ’ਤੇ ਫਾਈਰਿੰਗ ਕਰ ਦਿੱਤੀ।
ਜਾਣਕਾਰੀ ਦੇ ਅਨੁਸਾਰ ਇਸ ਫਾਈਰਿੰਗ ’ਚ 2 ਲੋਕ ਗੰਭੀਰ ਜ਼ਖ਼ਮੀ ਹੋ ਗਏ। ਫਿਲਹਾਲ ਦੋਸ਼ੀ ਹਾਲੇ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਹੈ ਅਤੇ ਪੀੜਤ ਧਿਰ ਦੇ ਬਿਆਨ ਲੈ ਕੇ ਪੁਲਿਸ ਵਲੋਂ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।