Punjab
ਮੋਹਾਲੀ ਵਿੱਚ ਕੋਰੋਨਾ ਦੇ 8 ਨਵੇਂ ਮਾਮਲੇ ਆਏ ਸਾਹਮਣੇ

ਮੋਹਾਲੀ, 13 ਜੂਨ (ਆਸ਼ੂ ਅਨੇਜਾ): ਜ਼ਿਲ੍ਹਾ ਐੱਸ.ਏ.ਐੱਸ ਨਗਰ ਵਿਚ ਅੱਜ ਭਾਵ ਸ਼ਨੀਵਾਰ ਨੂੰ ਕੋਰੋਨਾ ਦੇ 8 ਹੋਰ ਨਵੇਂ ਮਾਮਲੇ ਸਾਹਮਣੇ ਆਉਣ ਨਾਲ ਜ਼ਿਲ੍ਹੇ ਅੰਦਰ ਕੋਰੋਨਾ ਪੀੜਤਾਂ ਦੀ ਕੁੱਲ ਗਿਣਤੀ 146 ਹੋ ਗਈ ਹੈ। ਇਸ ਦੀ ਪੁਸ਼ਟੀ ਕਰਦਿਆਂ ਸਿਵਲ ਸਰਜਨ ਡਾ. ਮਨਜੀਤ ਸਿੰਘ ਅਤੇ ਨੋਡਲ ਅਫ਼ਸਰ ਡਾ. ਹਰਮਨਦੀਪ ਕੌਰ ਬਰਾੜ ਨੇ ਦੱਸਿਆ ਕਿ ਇਹ 8 ਮਰੀਜ਼ ਮੁਬਾਰਕਪੁਰ ਦੇ ਹਨ,ਇਨ੍ਹਾਂ ਦੇ ਸੰਪਰਕ ਵਿਚ ਆਏ ਲੋਕਾਂ ਦੀ ਸ਼ਨਾਖ਼ਤ ਕੀਤੀ ਜਾ ਰਹੀ ਹੈ।
Continue Reading