Punjab
ਫਿਰੋਜ਼ਪੁਰ ਵਿਖੇ ਗਰਭਵਤੀ ਔਰਤ ਦੀ ਆਈ ਕੋਰੋਨਾ ਰਿਪੋਰਟ ਪਾਜ਼ਿਟਿਵ

ਫਿਰੋਜ਼ਪੁਰ, 13 ਜੂਨ( ਪਰਮਜੀਤ ਪੰਮਾ): ਗਰੀਨ ਜੋਨ ਨਾਲ ਐਲਾਨੇ ਜਿਲ੍ਹਾ ਫਿਰੋਜ਼ਪੁਰ ਵਿੱਚ ਕਰੋਨਾ ਨੇ ਫਿਰ ਦਿੱਤੀ ਦਸਤਕ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ‘ਚ ਲਗਾਤਾਰ ਵਾਧਾ ਹੋ ਰਿਹਾ ਹੈ। ਇਸੇ ਤਰ੍ਹਾਂ ਅੱਜ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਦਿਹਾਤੀ ਹਲਕਾ ਤਲਵੰਡੀ ਭਾਈ ‘ਚ ਇਕ ਔਰਤ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ, ਜੋ ਕਿ ਗਰਭਵਤੀ ਦੱਸੀ ਜਾ ਰਹੀ ਹੈ ਅਤੇ ਇਸ ਨੂੰ ਦੇਖਦੇ ਹੋਏ ਫ਼ਿਰੋਜ਼ਪੁਰ ਪ੍ਰਸ਼ਾਸਨ ਵਲੋਂ ਉਸ ਔਰਤ ਦੇ ਸੰਪਰਕ ‘ਚ ਆ ਰਹੇ ਸਾਰੇ ਵਿਅਕਤੀਆਂ ਅਤੇ ਪਰਿਵਾਰਾਂ ਦਾ ਪਤਾ ਲਗਾਇਆ ਜਾ ਰਿਹਾ ਹੈ। ਸਿਹਤ ਵਿਭਾਗ ਫ਼ਿਰੋਜ਼ਪੁਰ ਦੀਆਂ ਟੀਮਾਂ ਵਲੋਂ ਘਰ-ਘਰ ‘ਚ ਜਾ ਕੇ ਜਾਂਚ ਕੀਤੀ ਜਾ ਰਹੀ ਹੈ ਅਤੇ ਉਸ ਦੇ ਸੰਪਰਕ ‘ਚ ਰਹੇ ਵਿਅਕਤੀਆਂ ਨੂੰ ਮੈਡੀਕਲ ਸੁਵਿਧਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਕੋਰੋਨਾ ਵਾਇਰਸ ਅੱਗੇ ਨਾ ਫੈਲ ਸਕੇ ਮੌਕੇ ਪਹੁੰਚੀ ਡਾਕਟਰਾਂ ਦੀ ਟੀਮ ਨੇ ਕਰੋਨਾ ਪਾਜੀਟਿਵ ਆਈ ਔਰਤ ਨੂੰ ਫਿਰੋਜ਼ਪੁਰ ਦੇ ਹਸਪਤਾਲ ਵਿੱਚ ਇਲਾਜ ਲਈ ਭੇਜ ਦਿੱਤਾ ਗਿਆ ਹੈ।