Connect with us

India

ਕੋਤਾਹੀ ਕਰਨ ਵਾਲੇ ਮੁਲਾਜਮ/ਅਧਿਕਾਰੀ ਵਿਰੁੱਧ ਕੜੀ ਕਾਰਵਾਈ ਕੀਤੀ ਜਾਵੇਗੀ – ਤ੍ਰਿਪਤ ਬਾਜਵਾ

Published

on

ਚੰਡੀਗੜ, 13 ਜੂਨ : ਪੰਚਾਇਤੀ ਜਮੀਨਾਂ ਨੂੰ ਠੇਕਿਆਂ ਉਤੇ ਦੇਣ ਲਈ ਕੀਤੀਆਂ ਜਾ ਰਹੀਆਂ ਨਿਲਾਮੀਆਂ ਦੇ ਕੰਮ ਵਿੱਚ ਮੁਕੰਮਲ ਪਾਰਦਰਸ਼ਤਾ ਲਿਆਉਣ ਲਈ, ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਮਹਿਕਮੇ ਦੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਹੈ ਕਿਨਿਲਾਮੀ ਹੋਣ ਤੋਂ ਪੰਜ ਦਿਨਾਂ ਦੇ ਅੰਦਰ ਅੰਦਰ ਠੇਕੇ ਦੀ ਰਕਮ ਪੰਚਾਇਤ ਦੇ ਖਾਤੇ ਵਿੱਚ ਜਮਾਂ ਹੋ ਜਾਣੀ ਚਾਹੀਦੀ ਹੈ। ਉਹਨਾਂ ਇਸ ਸੰਬੰਧੀ ਅੱਜ ਮਹਿਕਮੇ ਦੇਅਧਿਕਾਰੀਆਂ ਨੂੰ ਸਖਤ ਹਿਦਾਇਤਾਂ ਦਿੰਦਿਆਂ ਕਿਹਾ ਹੈ ਕਿ ਠੇਕੇ ਦੀ ਰਕਮ ਮਿੱਥੇ ਗਏ ਸਮੇਂ ਵਿੱਚ ਪੰਚਾਇਤ ਦੇ ਖਾਤੇ ਵਿੱਚ ਜਮਾਂ ਨਾ ਹੋਣ ਦੀ ਸੂਰਤ ਵਿੱਚ ਸਬੰਧਤਪੰਚਾਇਤ ਸਕੱਤਰ ਦੇ ਨਾਲ ਨਾਲ ਉਥੋਂ ਦਾ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਜਿੰਮੇਂਵਾਰ ਹੋਵੇਗਾ।

            ਬਾਜਵਾ ਨੇ ਕਿਹਾ ਕਿ ਉਹਨਾਂ ਨੂੰ ਕਈ ਥਾਂਵਾਂ ਤੋਂ ਇਹ ਜਾਣਕਾਰੀ ਮਿਲੀ ਹੈ ਕਿ ਸ਼ਾਮਲਾਟ ਜਮੀਨਾਂ ਦੇ ਠੇਕਿਆਂ ਦੀ ਰਕਮ ਲੰਬਾ ਸਮਾਂ ਪੰਚਾਇਤਾਂ ਦੇਖਾਤਿਆਂ ਵਿੱਚ ਜਮਾਂ ਨਹੀਂ ਕਰਵਾਈ ਜਾਂਦੀ। ਉਹਨਾਂ ਕਿਹਾ ਕਿ ਸਮੇਂ ਸਿਰ ਪੰਚਾਇਤਾਂ ਦੇ ਖਾਤਿਆਂ ਵਿੱਚ ਠੇਕਿਆਂ ਦੀ ਰਕਮ ਜਮਾਂ ਨਾ ਹੋਣ ਨਾਲ ਜਿੱਥੇ ਪਿੰਡਾਂ ਦੇਵਿਕਾਸ ਕਾਰਜ ਪ੍ਰਭਾਵਿਤ ਹੁੰਦੇ ਹਨ ਉਥੇ ਮੁਲਾਜਮਾਂ ਨੂੰ ਸਮੇਂ ਸਿਰ ਤਨਖਾਹਾਂ ਦੇਣ ਵਿੱਚ ਵੀ ਦਿੱਕਤ ਆਉਂਦੀ ਹੈ।

ਪੰਚਾਇਤ ਮੰਤਰੀ ਨੇ ਕਿਹਾ ਹੈ ਕਿ ਉਹ ਅਗਲੇ ਹਫਤੇ ਹੋਣ ਵਾਲੀ ਉਚ ਅਧਿਕਾਰੀਆਂ ਦੀ ਮੀਟਿੰਗ ਵਿੱਚ ਇਸ ਮਾਮਲੇ ਦੀ ਸਮੀਖਿਆ ਕਰਨਗੇ। ਉਹਨਾਂ ਨੇ ਵਿਭਾਗਦੇ ਉਚ ਅਧਿਕਾਰੀਆਂ ਨੂੰ ਹੁਣ ਤੱਕ ਹੋਈਆਂ ਬੋਲੀਆਂ ਅਤੇ ਜਮਾਂ ਹੋਈਆਂ ਰਕਮਾਂ ਦੀ ਮੁਕੰਮਲ ਰਿਪੋਰਟ ਅਗਲੇ ਹਫਤੇ ਹੋਣ ਵਾਲੀ ਮੀਟਿੰਗ ਵਿਚ ਪੇਸ਼ ਕਰਨਵਾਸਤੇ ਕਿਹਾ  ਹੈ। ਪੰਚਾਇਤ ਮੰਤਰੀ ਨੇ ਕਿਹਾ ਹੈ ਕਿ ਇਸ ਮਾਮਲੇ ਵਿੱਚ ਕੋਤਾਹੀ ਕਰਨ ਵਾਲੇ ਕਿਸੇ ਮੁਲਾਜਮ ਅਤੇ ਅਧਿਕਾਰੀ ਵਿਰੁੱਧ ਕੜੀ ਕਾਰਵਾਈ ਕੀਤੀਜਾਵੇਗੀ।

            ਇਸੇ ਦੌਰਾਨ ਵਿਭਾਗ ਦੇ ਵਿੱਤੀ ਕਮਿਸ਼ਨਰ ਸੀਮਾ ਜੈਨ ਨੇ ਕਿਹਾ ਹੈ ਕਿ ਵਿਭਾਗ ਵੱਲੋਂ ਇਸ ਸਾਲ ਭੇਜੇ ਗਏ ਦਿਸਾ ਨਿਰਦੇਸ਼ਾਂ ਵਿੱਚ ਸਪਸਟ ਕਿਹਾ ਗਿਆਹੈ ਕਿ ਪੰਚਾਇਤੀ ਜਮੀਨ ਦੀ ਬੋਲੀ ਦੀ ਰਕਮ ਬੋਲੀਕਾਰ ਨੂੰ ਤਿੰਨ ਦਿਨਾਂ ਦੇ ਅੰਦਰ ਅੰਦਰ ਪੰਚਾਇਤ ਕੋਲ ਜਮਾਂ ਕਰਾਉਣੀ ਲਾਜਮੀ ਹੈ। ਉਹਨਾਂ ਕਿਹਾ ਕਿ ਹਰਪੰਚਾਇਤ ਲਈ ਇਹ ਲਾਜਮੀ ਹੈ ਕਿ ਉਹ 24 ਘੰਟਿਆਂ ਦੇ ਅੰਦਰ ਅੰਦਰ ਬੋਲੀ ਦੀ ਰਕਮ ਆਪਣੇ ਬੈਂਕ ਖਾਤੇ ਵਿੱਚ ਜਮਾਂ ਕਰਾਉਣ। ਉਹਨਾਂ ਕਿਹਾ ਕਿ ਵਿਭਾਗਦੀਆਂ ਇਹਨਾਂ ਹਿਦਾਇਤਾਂ ਦੀ ਇੰਨ ਬਿੰਨ ਪਾਲਣਾ ਕਰਵਾਈ ਜਾਵੇਗੀ। ਇਸ ਦੇ ਨਾਲ ਹੀ ਉਹਨਾਂ ਸਪੱਸ਼ਟ ਕੀਤਾ ਕਿ ਇਹ ਲੇਖਾ ਕਾਰਵਾਈ ਆਨਲਾਈਨ ਈ-ਪੰਚਾਇਤ ਪ੍ਰੋਜੈਕਟ ਦੇ ਰਾਹੀਂ ਹੀ ਕੀਤੀ ਜਾਵੇਗੀ ਅਤੇ ਸਾਰੇ ਖਾਤੇ ਡੈਸ਼ਬੋਰਡ ‘ਤੇ ਦਿਖਾਈ ਦੇਣਗੇ।ਉਹਨਾਂ ਨਾਲ ਹੀ ਦੱਸਿਆ ਕਿ ਅਜਿਹਾ ਵਿਭਾਗ ਦੇ ਵਿੱਤੀ ਕੰਮ ਕਾਜਨੂੰ ਹੋਰ ਪਾਰਦਰਸ਼ੀ ਅਤੇ ਸੁਚਾਰੂ ਬਣਾਉਣ ਦੇ ਮਨੋਰਥ ਦੇ ਨਾਲ ਕੀਤਾ ਜਾ ਰਿਹਾ ਹੈ।

Continue Reading
Click to comment

Leave a Reply

Your email address will not be published. Required fields are marked *