Corona Virus
ਭਾਰਤ ‘ਚ 24 ਘੰਟਿਆਂ ਵਿੱਚ ਹੋਈ 380 ਪੀੜਤਾਂ ਦੀਆਂ ਮੌਤਾਂ
ਚੰਡੀਗੜ੍ਹ, 16 ਜੂਨ : ਕੋਰੋਨਾ ਦਾ ਖ਼ਤਰਾ ਭਾਰਤ ਵਿਖੇ ਦਿਨੋੰ ਦਿਨ ਵੱਧ ਰਿਹਾ ਹੈ। ਦੱਸ ਦਈਏ ਦੇਸ਼ ਵਿੱਚ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਦੇ 10,667 ਮਾਮਲੇ ਸਾਹਮਣੇ ਆਏ ਹਨ ਜਦਕਿ 380 ਪੀੜਤਾਂ ਦੀ ਮੌਤ ਦਰਜ ਕੀਤੀ ਗਈ ਹੈ। ਇਸਦੇ ਨਾਲ ਹੀ ਭਾਰਤ ਵਿਖੇ ਕੋਰੋਨਾ ਦੇ ਮਾਮਲੇ 3 ਲੱਖ ਤੋਂ ਵੀ ਪਾਰ ਹੋ ਚੁੱਕੇ ਹਨ। ਦੇਸ਼ ਵਿਖੇ ਕੋਰੋਨਾ ਦੇ ਮਾਮਲਿਆਂ ਦਾ ਅੰਕੜਾ 3 ਲੱਖ 43 ਹਜ਼ਾਰ 91 ਹਨ ਜਦਕਿ ਇਨ੍ਹਾਂ ਵਿਚੋਂ 1 ਲੱਖ 80 ਹਜ਼ਾਰ 13 ਲੋਕ ਠੀਕ ਹੋ ਚੁੱਕੇ ਹਨ ਅਤੇ 1 ਲੱਖ 53 ਹਜ਼ਾਰ 178 ਕੇਸ ਐਕਟਿਵ ਹਨ। ਕੋਰੋਨਾ ਕਾਰਨ ਦੇਸ਼ ਵਿਖੇ 9 ਹਜ਼ਾਰ 900 ਪੀੜਤਾਂ ਦੀ ਜਾਨ ਜਾ ਚੁੱਕੀ ਹੈ।