ਪੰਚਕੂਲਾ, 21 ਜੂਨ: ਦੇਰ ਰਾਤ ਪੰਚਕੂਲਾ ‘ਚ ਕੋਰੋਨਾ ਵਾਇਰਸ ਦੇ 7 ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਮਰੀਜ਼ਾਂ ‘ਚ ਕੋਰੋਨਾ ਦੀ ਪੁਸ਼ਟੀ ਹੋਣ ‘ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਸੰਪਰਕ ‘ਚ ਆਏ ਲੋਕਾਂ ਨੂੰ ਆਈਸੋਲੇਟ ਕੀਤਾ ਗਿਆ ਹੈ। ਜ਼ਿਲ੍ਹੇ ‘ਚ ਹੁਣ ਕੋਰੋਨਾ ਮਰੀਜ਼ਾਂ ਦੀ ਗਿਣਤੀ ਵੱਧ ਕੇ 133 ਹੋ ਗਈ ਹੈ।